ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੁਖਵਿੰਦਰ ਸਿੰਘ ਝਬਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਉਂਦਿਆਂ ਜ਼ਿਕਰਯੋਗ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸ. ਸੁਖਵਿੰਦਰ ਸਿੰਘ ਦਾ ਚਲਾਣਾ ਪੰਥ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਉਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Check Also
ਸੇਫ ਸਕੂਲ ਵਾਹਨ ਟੀਮ ਨੇ ਸਕੂਲਾਂ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-1 ਗੁਰਸਿਮਰਨ ਸਿੰਘ ਢਿੱਲੋਂ ਦੀਆਂ ਹਦਾਇਤਾਂ ਦੀ ਪਾਲਣਾ …