ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਪਿਛਲੇ ਦਿਨੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਆਪਣੇ ਸੁਆਸਾਂ ਦੀ ਪੂੰਜੀ ਭੋਗਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜ਼ੇ ਹਨ।ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦਾ ਕੰਮ-ਕਾਜ਼ ਸੁਚਾਰੂ ਢੰਗ ਨਾਲ ਚਲਾਉਣ ਹਿੱਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਸਰਬ-ਸੰਮਤੀ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ। ਆਪਣਾ ਕਾਰਜ਼ਭਾਰ ਸੰਭਾਲਣ ਤੋਂ ਪਹਿਲਾਂ ਡਾ. ਇੰਦਰਬੀਰ ਸਿੰਘ ਨਿੱਜ਼ਰ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ, ਮੈਂਬਰਾਂ ਅਤੇ ਸਾਥੀਆਂ ਨਾਲ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦੀਵਾਨ ਦੀ ਚੜ੍ਹਦੀ ਕਲਾ ਲਈ ਆਪਣੀਆਂ ਨਵੀਆਂ ਜਿੰਮੇਵਾਰੀਆਂ ਨੂੰ ਨਿਭਾਉਣ ਹਿੱਤ ਅਕਾਲਪੁਰਖ ਅੱਗੇ ਬਲ ਅਤੇ ਬੁੱਧੀ ਬਖਸ਼ਣ ਦੀ ਅਰਦਾਸ ਕੀਤੀ। ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਐਜਕੇਸ਼ਨਲ ਕਮੇਟੀ ਸਰਬਜੀਤ ਸਿੰਘ ਛੀਨਾ, ਮੈਂਬਰ ਇੰਚਾਰਜ਼ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਸੁਖਜਿੰਦਰ ਸਿੰਘ ਪ੍ਰਿੰਸ ਦੀ ਹਾਜ਼ਰੀ ਵਿਚ ਚੀਫ਼ ਖ਼ਾਲਸਾ ਦੀਵਾਨ ਮੈਂਬਰਾਂ ਨੇ ‘‘ਬੋਲੇ ਸੋ-ਨਿਹਾਲ ਦੀ ਗੁੰਜ਼’ ਵਿਚ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਅਤੇ ਸਿਹਰੇ ਪਾ ਕੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਦੀ ਸੇਵਾ ਸੋਪੀ।
ਨਵੇਂ ਥਾਪੇ ਗਏ ਕਾਰਜਕਾਰੀ ਪ੍ਰਧਾਨ ਨੇ ਸਵਰਗ ਸਿਧਾਰ ਚੁੱਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਚੇਅਰਮੈਨ ਸੀ.ਕੇ.ਡੀ ਸਕੀਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫਰੀਡਮ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਦੇ ਵਿਕਾਸ ਲਈ ਆਪਣੀ ਟੀਮ ਦੇ ਸਹਿਯੋਗ ਨਾਲ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।ਡਾ. ਨਿੱਜਰ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦੇ ਪੇਂਡ ਸਕੂਲਾਂ ਦੇ ਵਿਦਿਅਕ ਪੱਧਰ ਨੂੰ ਉਪਰ ਚੁੱਕਣ ਲਈ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਹਾਜ਼ਰ ਮੈਂਬਰਾਂ ਵਲੋਂ ਮੂਲ ਮੰਤਰ ਦਾ ਪਾਠ ਕਰਨ ਬਾਅਦ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਨੂੰ ਨਵੇ ਆਫਿਸ ਵਿੱਚ ਦੀਵਾਨ ੇ ਕੰਮਕਾਜ ਨੂੰ ਦੇਖਣ ਲਈ ਚਾਰਜ਼ ਦਿੱਤਾ ਗਿਆ।ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਨੇ ਪ੍ਰਧਾਨ ਨਿਰਮਲ ਸਿੰਘ ਦੇ ਸਦੀਵੀਂ ਵਿਛੋੜੇ ਨੂੰ ਅਤਿਅੰਤ ਦੁੱਖਦਾਈ ਦੱਸਦਿਆਂ ਕਿਹਾ ਕਿ ਪ੍ਰਧਾਨ ਨਿਰਮਲ ਸਿੰਘ ਦੀ ਸਰਪ੍ਰਸਤੀ ਹੇਠ ਸ਼ੁਰੂ ਹੋਏ ਵਿਕਾਸ ਪ੍ਰਾਜੈਕਟਾਂ ਨੂੰ ਸੰਪੂਰਨ ਕੀਤਾ ਜਾਵੇਗਾ।
ਇਸ ਮੋਕੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵੀ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਥਾਪੇ ਗਏ ਕਾਰਜਕਾਰੀ ਪ੍ਰਧਾਨ ਨੂੰ ਵਧਾਈ ਦਿੰਦਿਆਂ ਸ਼ੁਭਇੱਛਾਵਾਂ ਭੇਜੀਆ।ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਸਰਬਜੀਤ ਸਿੰਘ ਛੀਨਾ, ਡਾ. ਜਸਵਿੰਦਰ ਸਿੰਘ ਢਿੱਲੋ, ਜਸਪਾਲ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਪ੍ਰਿੰਸ, ਹਰਨੀਤ ਸਿੰਘ, ਸੰਤੋਖ ਸਿੰਘ ਸੇਠੀ, ਸੁਖਦੇਵ ਸਿੰਘ ਮੱਤੇਵਾਲ, ਪ੍ਰੋ: ਹਰੀ ਸਿੰਘ, ਇੰਜੀ: ਜਸਪਾਲ ਸਿੰਘ, ਰਜਿੰਦਰ ਸਿੰਘ ਮਰਵਾਹਾ, ਪ੍ਰੋ: ਸੂਬਾ ਸਿੰਘ, ਜਤਿੰਦਰ ਸਿੰਘ ਭਾਟੀਆ, ਅਵਤਾਰ ਸਿੰਘ, ਪ੍ਰਭਜੋਤ ਸਿੰਘ ਸੇਠੀ, ਭੂਪਿੰਦਰ ਸਿੰਘ ਸੇਠੀ, ਗੁਰਪ੍ਰੀਤ ਸਿੰਘ ਸੇਠੀ, ਸਰਬਜੋਤ ਸਿੰਘ, ਜਸਪਾਲ ਸਿੰਘ (ਰਿਟਾ: ਪੀ.ਸੀ.ਐਸ) ਪ੍ਰੇਮ ਸਿੰਘ, ਸਜਗਤਸ਼ਵਰ ਸਿੰਘ, ਜੋਗਿੰਦਰ ਸਿੰਘ ਅਰੋੜਾ, ਕੁਲਵਿੰਦਰ ਸਿੰਘ ਮਰਵਾਹਾ, ਕੁਲਜੀਤ ਸਿੰਘ ਸਾਹਣੀ, ਅਮਰਜੀਤ ਸਿੰਘ ਭਾਟੀਆ, ਪ੍ਰੋ: ਬਲਜਿੰਦਰ ਸਿੰਘ, ਸਰਜੋਤ ਸਿੰਘ ਸਾਹਣੀ, ਗੁਨਬੀਰ ਸਿੰਘ, ਜਗਦੀਪ ਸਿੰਘ ਨਰੂਲਾ, ਨਵਤੇਜ ਸਿੰਘ ਨਾਰੰਗ, ਡਾ. ਟੀ.ਐਸ ਚਾਹਲ, ਗੁਰਭੇਜ ਸਿੰਘ, ਕੁਲਜੀਤ ਸਿੰਘ (ਸਿੰਘ ਬ੍ਰਦਰਜ਼) ਡਾ. ਸੁਖਵਿੰਦਰ ਸਿੰਘ ਵਾਲੀਆ, ਹਰਪ੍ਰੀਤ ਸਿੰਘ ਕੋਹਲੀ,ਰਮਨੀਕ ਸਿੰਘ ਫਰੀਡਮ, ਹਰਕੰਵਲ ਸਿੰਘ ਕੋਹਲੀ, ਹਰਜੀਤ ਸਿੰਘ, ਜਗਜੀਤ ਸਿੰਘ ਵਾਲੀਆ, ਗਗਨਦੀਪ ਸਿੰਘ, ਡਾ. ਹਰਦੀਪ ਸਿੰਘ, ਡਾ. ਗੁਰਬਿਲਾਸ ਸਿੰਘ, ਡਾ. ਅਮਰਜੀਤ ਸਿੰਘ ਸਚਦੇਵਾ, ਡਾ. ਕੁਲਵੰਤ ਸਿੰਘ ਡੈਡ, ਨਰਿੰਦਰ ਸਿੰਘ ਖੁਰਾਣਾ, ਤਰਲੋਚਨ ਸਿੰਘ, ਪ੍ਰਦੀਪ ਸਿੰਘ ਵਾਲੀਆ, ਐਡਵੋਕੇਟ ਗੁਰਨਾਮ ਸਿੰਘ, ਮੋਹਨਜੀਤ ਸਿੰਘ ਭੱਲਾ, ਸਰਣਦੀਪ ਸਿੰਘ, ਪਿਆਰਾ ਸਿੰਘ, ਰਵਿੰਦਰ ਸਿੰਘ ਰੋਬਿਨ, ਜਸਵਿੰਦਰ ਸਿੰਘ ਐਡਵੋਕੇਟ, ਜਤਿੰਦਰਬੀਰ ਸਿੰਘ, ਉਪਕਾਰ ਸਿੰਘ, ਐਡਵੋਕੇਟਇੰਦ ਰਜੀਤ ਸਿੰਘ, ਜਗਜੀਤ ਸਿੰਘ, ਸਵਰਾਜ ਸਿੰਘ ਸ਼ਾਮ, ਨਰਿੰਦਰ ਸਿੰਘ ਨਰੂਲਾ, ਦਲੀਪ ਸਿੰਘ ਢੀਂਗਰਾ, ਵਰਿੰਦਰਪਾਲ ਸਿੰਘ, ਡਾ. ਰਣਜੀਤ ਸਿੰਘ ਬੁੱਟਰ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਆਦਿ ਹਾਜ਼਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …