ਅੰਮ੍ਰਿਤਸਰ, 15 ਮਾਰਚ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਨਿਖਾਰਣ ਦਾ ਮੌਕਾ ਦੇਣ ਲਈ ‘ਟੈਲੇਂਟ
ਹੰਟ’ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਇਸ ਵਿਦਿਅਕ ਸੰਸਥਾ ਦੇ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਵਿਦਿਆਰਥਣਾਂ ਵਲੋਂ ਸੰਗੀਤ, ਨਾਚ, ਗਿੱਧਾ, ਫ਼ੈਸ਼ਨ ਸ਼ੋਅ ਆਦਿ ’ਚ ਪੇਸ਼ਕਾਰੀ ਦਿੱਤੀ ਗਈ।ਜਿਨ੍ਹਾਂ ’ਚ ਹਿੱਸਾ ਲੈਣ ਲਈ ਵਿਦਿਆਰਥਣਾਂ ਨੇ ਖਾਸਾ ਉਤਸ਼ਾਹ ਵਿਖਾਇਆ।
ਪ੍ਰਿੰ: ਨਾਨਕ ਸਿੰਘ ਨੇ ਸੰਬੋਧਨ ’ਚ ਔਰਤ ਵਿਚਲੀ ਸਿਰਜਨਾਤਮਕ ਸ਼ਕਤੀ, ਸਹਿਣਸ਼ੀਲਤਾ ਤੇ ਸੁਹੱਪਣ ਨੂੰ ਕਾਦਰ ਦੀ ਵਡਮੁੱਲੀ ਦੇਣ ਦੱਸਿਆ।ਉਨ੍ਹਾਂ ਵਿਦਿਆਰਥਣਾਂ ਨੂੰ ਉਜਲੇ ਭਵਿੱਖ ਲਈ ਸ਼ੱਭ ਇਛਾਵਾਂ ਦਿੰਦੇ ਹੋਏ ਸੁਨਹਿਰੀ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕੀਤਾ।ਨਾਨਕ ਨੇ ਵਿਦਿਆਰਥਣਾਂ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਵਰਤਮਾਨ ਦੌਰ ’ਚ ਇੰਟਰਨੈਟ ਦੀ ਦੁਰਵਰਤੋਂ ਪ੍ਰਤੀ ਅਗਾਂਹ ਕੀਤਾ ਅਤੇ ਆਪਣੇ ਅੰਦਰ ਕੌਮੀ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਵਿੱਦਿਆ ਦੇ ਨਾਲ ਨਾਲ ਮਨੋਰੰਜਨ ਭਰਪੂਰ ਪ੍ਰੋਗਰਾਮਾਂ ਨਾਲ ਵੀ ਜੋੜਿਆ ਜਾਂਦਾ ਹੈ ਤਾਂ ਕਿ ਭਵਿੱਖ ’ਚ ਉਚ ਮੰਚ ’ਤੇ ਆਪਣੇ ਹੁਨਰ ਬਿਨ੍ਹਾਂ ਕਿਸੇ ਝਿਜਕ ਦੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਸਕਣ।ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਹੋਰ ਵਿਦਿਆਰਥਣਾਂ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media