ਸਮਰਾਲਾ, 15 ਮਾਰਚ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜ਼ਦੀਕੀ ਪਿੰਡ ਘੁਲਾਲ ਵਿਖੇ ਅੰਤਰਰਾਸ਼ਟਰੀ ਵਾਤਾਵਰਣ ਸਾਹਿਤਕ ਅਤੇ ਸੱਭਿਆਚਾਰਕ ਮੰਚ ਪੰਜਾਬ
ਵਲੋਂ ਵਾਤਾਵਰਣ ਦਿਵਸ ਮਨਾਇਆ ਗਿਆ।ਜਿਸ ਵਿੱਚ ਵੱਖ ਵੱਖ ਖੇਤਰਾਂ ਨਾਲ ਸਬੰਧਤ ਸਖ਼ਸ਼ੀਅਤਾਂ ਨੇ ਭਾਗ ਲਿਆ।ਸਮਾਗਮ ਦੇ ਸ਼ੁਰੂ ਵਿੱਚ ਵਾਤਾਵਰਣ ਪ੍ਰੇਮੀ ਸਵ: ਜਸਬੀਰ ਸਿੰਘ ਘੁਲਾਲ ਦੀ ਪਿਛਲੇ ਸਮੇਂ ਹੋਏ ਬੇਵਕਤੀ ਦੇਹਾਂਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।ਸਮਾਗਮ ਵਿੱਚ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਅੱਜ ਦੇ ਸਮੇਂ ਨੂੰ ਸਨਮੁੱਖ ਹੁੰਦੇ ਹੋਏ ਵਾਤਾਵਰਣ ਨੂੰ ਬਚਾਉਣ ਲਈ ਹਵਾ, ਪਾਣੀ, ਮਿੱਟੀ, ਰੁੱਖ ਅਤੇ ਮਨੁੱਖ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜੋਰਦਾਰ ਉਪਰਾਲੇ ਕਰਨੇ ਚਾਹੀਦੇ ਹਨ।ਅੱਜ ਦੇ ਸਮੇਂ ਜ਼ਹਿਰ ਮੁਕਤ ਖੇਤੀ ਨੂੰ ਪ੍ਰਫੁੱਲਿਤ ਕਰਨਾ ਚਾਹੀਦਾ ਹੈ ਜੋ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।ਇਸ ਨਾਲ ਮਨੁੱਖੀ ਸਿਹਤ ਨੂੰ ੰਦਰੁਸਤ ਕੀਤਾ ਜਾ ਸਕਦਾ ਹੈ।ਸਮਾਗਮ ਦੇ ਬੁਲਾਰਿਆਂ ਹਰਜਿੰਦਰਪਾਲ ਸਿੰਘ ਸਮਰਾਲਾ, ਮੋਹਣ ਸਿੰਘ ਭਾਮੀਆਂ, ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ, ਗੁਰਜੀਤ ਸਿੰਘ ਪਾਲ ਮਾਜਰਾ, ਹਰਪ੍ਰੀਤ ਸਿੰਘ ਘੁਲਾਲ, ਸੁਰੇਸ਼ ਯਮਲਾ, ਅਮਰਜੀਤ ਢਿੱਲੋਂ, ਜਤਿੰਦਰ ਕੌਰ ਸੰਧੂ, ਸਵਰਨ ਚੰਨਾ, ਬਲਬੀਰ ਸਿੰਘ, ਲਖਵੀਰ ਸਿੰਘ ਲੱਖੀ ਨੇ ਆਪਣੇ ਵਿਚਾਰ ਪੇਸ਼ ਕੀਤੇ।ਸੁਰੇਸ਼ ਯਮਲਾ, ਗੁਰਕੀਰਤ ਰਾਏ ਨੇ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ।
ਇਸ ਮੌਕੇ ਹਰਪ੍ਰੀਤ ਸਿੰਘ ਘੁਲਾਲ ਨੂੰ ਚੇਅਰਮੈਨ ਅਤੇ ਮੋਹਣ ਸਿੰਘ ਭਾਮੀਆ ਨੂੰ ਜਨਰਲ ਸਕੱਤਰ ਚੁਣਿਆ ਗਿਆ। ਪੈਰੇ ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਮੋਹਣ ਸਿੰਘ ਭਾਮੀਆਂ ਨੇ ਨਿਭਾਈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media