Thursday, July 3, 2025
Breaking News

ਖ਼ਾਲਸਾ ਕਾਲਜ ਵੂਮੈਨ ਵਲੋਂ ‘ਅਲੂਮਨੀ ਮੀਟ’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਅਲੂਮਨੀ ਮੀਟ’ ਦਾ ਆਯੋਜਨ ਕੀਤਾ ਗਿਆ।ਕਾਲਜ ਦੀ ਅਲੂਮਨੀ ਐਸੋਸੀਏਸ਼ਨ ਵਲੋਂ ਆਯੋਜਿਤ ਉਕਤ ਮੀਟ ਦੌਰਾਨ ਕਾਲਜ ਤੋਂ ਪੜ੍ਹ ਕੇ ਗਈਆਂ ਉਨ੍ਹਾਂ ਵਿਦਿਆਰਥਣਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜੋ ਵੱਖ-ਵੱਖ ਵਿੱਦਿਅਕ ਸੰਸਥਾਵਾਂ ’ਚ ਪੜ੍ਹਾ ਰਹੀਆਂ ਹਨ।
                  ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਅਗਾਂਹ ਵਧਣ ਦੀ ਮੁਬਾਰਕਬਾਦ ਦਿੱਤੀ ਅਤੇ ਸੰਸਥਾ ਵਲੋਂ ਚਲਾਏ ਜਾ ਰਹੇ ਨਵੇਂ ਕੋਰਸਾਂ ਅਤੇ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ।ਉਨਾਂ ਜਤਾਈ ਕਿ ਵਿਦਿਆਰਥਣਾਂ ਆਪਣੀ ਸੰਸਥਾ ਵਿੱਚ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕਰਨਗੀਆਂ।
                ਇਸ ਅਲੂਮਨੀ ਮੀਟ ਪ੍ਰੋਗਰਾਮ ਕੁਆਰਡੀਨੇਟਰ ਡਾ. ਚੰਚਲ ਬਾਲਾ ਨੇ ਵਿਦਿਆਰਥਣਾਂ ਨੂੰ ‘ਜੀ ਆਇਆਂ’ ਕਿਹਾ ਅਤੇ ਐਸੋਸੀਏਸ਼ਨ ਦੇ ਰਜਿਸਟਰਡ ਹੋਣ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥਣਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ।ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਪ੍ਰਸੰਸਾ ਪੱਤਰ, ਕਾਲਜ ਮੈਗਜ਼ੀਨ ਅਤੇ ਬੂਟਾ ਦੇ ਕੇ ਸਨਮਾਨਿਤ ਕੀਤਾ।
               ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸਨ।ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਪ੍ਰਦੀਪ ਕੌਰ ਨੇ ਕੀਤਾ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …