ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਰਬ ਦੁਨੀਆਂ ਦੇ ਧਰਮ ਬਚਾਉਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਗੁਰਮਤਿ ਕੀਰਤਨ ਸਮਾਗਮ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਕਰਵਾਇਆਂ ਗਿਆ। ਜਿਸ ਵਿਚ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੋੜਦੇ ਹੋਏ ਰਾਗੀ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਅਤੇ ਕਥਾ ਵਾਚਕ ਭਾਈ ਹਰਸਿਮਰਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਵਾਹਿਗੁਰੂ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਖਾਤਰ ਆਪਣੀ ਸ਼ਹੀਦੀ ਦਿੱਤੀ, ਉਹ ਵੀ ਕਿਸੇ ਹੋਰ ਧਰਮ ਦੀ ਖਾਤਰ ,ਉਨ੍ਹਾਂ ਕਦੇ ਵੀ ਆਪਣੀ ਅਤੇ ਪਰਿਵਾਰ ਦੀ ਭਲਾਈ ਵਾਰੇ ਨਹੀ ਸੋਚਿਆਂ ਹੁਣ ਵੀ ਉਹ ਹਾਲਤ ਬਣਦੇ ਜਾ ਰਹੇ ਹਨ।ਸਮੇਂ ਦੀ ਬਹੁਤ ਲੋੜ ਹੈ ਕਿ ਆਪਣੇ ਆਪ ਤੋਂ ਉਪਰ ਉਠ ਕੇ ਮਨੁੱਖਤਾ ਦੀ ਭਲਾਈ ਲਈ ਸੇਵਾ ਕੀਤੀ ਜਾਵੇ ਜਿਵੇਂ ਕਿ ਸਾਡੇ ਗੁਰੂਆਂ ਨੇ ਮਨੁੱਖਤਾ ਦੀ ਭਲਾਈ ਲਈ ਕੁਰਬਾਨੀਆਂ ਕਰਕੇ ਭਲਾ ਕੀਤਾ ਹੈ।
ਸਮੂਹ ਸਾਧ ਸੰਗਤ ਗੁਰੂ ਗੋਬਿੰਦ ਸਿੰਘ ਨਗਰ ਅਤੇ ਬਸੰਤ ਬਿਹਾਰ ਦੀਆਂ ਸੰਗਤਾਂ ਵਲੋਂ ਸ਼ਹੀਦੀ ਦਿਹਾੜਾ ਮਨਾਇਆ ਗਿਆ, ਇਸ ਮੌਕੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਜੀਵਨ ਬਾਰੇ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੰਘਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਬਾਰੇ ਸੰਖੇਪ ਰੂਪ ਵਿਚ ਬਿਆਨ ਕੀਤਾ ਗਿਆ।
ਗੁਰਦੁਆਰਾ ਸਿੰਘ ਸਭਾ ਵਿਖੇ ਖਾਲਸਾ ਦੀਵਾਨ ਸੇਵਕ ਜੱਥੇ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਸਮਾਗਮ ਮਨਾਇਆ ਗਿਆ।ਜਿਨ੍ਹਾਂ ਪਹਿਲਾਂ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਖੰਡ ਪਾਠ ਦਾ ਭੋਗ ਪਾਇਆ ਅਤੇ ਧਾਰਮਿਕ ਸਮਾਗਮ ਤੋਂ ਬਾਅਦ ਭੋਗ ਉਪਰੰਤ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …