Saturday, July 5, 2025
Breaking News

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਰਵਰਪੁਰ ਵਿਖੇ ਜਨਮ ਦਿਨ ਮੌਕੇ ਬੱਚਿਆਂ ਨੂੰ ਵੰਡੇ ਬੂਟ

ਸਮਰਾਲਾ, 16 ਮਾਰਚ ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਪ੍ਰਵਾਸੀ ਭਾਰਤੀ ਪਵਨਦੀਪ ਸਿੰਘ ਬਸਾਂਤੀ ਯੂ.ਐਸ.ਏ. ਪੁੱਤਰ ਕੁਲਵੰਤ ਸਿੰਘ ਬਸਾਂਤੀ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਸਕੂਲ ਵਿੱਚ ਪੜ੍ਹਦੇ 70 ਬੱਚਿਆਂ ਨੂੰ ਪੈਰਾਂ ਵਿੱਚ ਪਾਉਣ ਲਈ ਬੂਟ ਵੰਡੇ।ਸਕੂਲ ਵਿੱਚ ਕਰਵਾਏ ਗਏ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਮੁੱਖੀ ਰਾਜ ਰਾਣੀ ਨੇ ਬੂਟ ਵੰਡਣ ਆਏ ਪ੍ਰਵਾਸੀ ਭਾਰਤੀ ਦੇ ਪਰਿਵਾਰ ਅਤੇ ਪਿੰਡ ਦੇ ਪਤਵੰਤੇ ਸੱਜਣਾ ਨੂੰ ‘ਜੀ ਆਇਆ’ ਕਿਹਾ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਦਾਨੀ ਸੱਜਣਾਂ ਦੀ ਸਹਾਇਤਾ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਾਲੀ ਮਦਦ ਹੋਣ ਨਾਲ ਪੜ੍ਹਨ ਵਿਚ ਦੀ ਲਗਨ ਪੈਦਾ ਹੁੰਦੀ ਹੈ ਅਤੇ ਉੱਚ ਸਿੱਖਿਆ ਵੀ ਪ੍ਰਾਪਤ ਕਰ ਸਕਦੇ ਹਨ।ਅਖੀਰ ਵਿੱਚ ਸਕੂਲ ਮੁੱਖੀ ਨੇ ਪ੍ਰਵਾਸੀ ਪਰਿਵਾਰ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
                   ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਸਕੂਲ ਸਟਾਫ ਮੈਂਬਰ ਟਹਿਲ ਸਿੰਘ, ਮੈਡਮ ਹਰਜੀਤ ਸਿੰਘ ਅਤੇ ਜਸਵੀਰ ਕੌਰ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …