ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ)
ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਮਹਿਲਾਵਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ।ਇਸ ਤਿਉਹਾਰ ਮੋਕੇ ਸੰਸਥਾ ਵਿੱਚ ਰਹਿ ਰਹੀਆਂ ਮਹਿਲਾਵਾਂ ਨੇ ਅਲੱਗ-ਅਲੱਗ ਤਰਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਰੰਗੋਲੀ ਅਤੇ ਵੈਲਕਮ ਗਰੀਟਿੰਗ ਕਾਰਡ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀਮਤੀ ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਮੈਂਬਰ ਜ਼ਿਲ੍ਹਾ ਬਾਲ ਭਲਾਈ ਕਮੇਟੀ, ਡਾ. ਰਸ਼ਮੀ ਵਿਜ, ਲੋਕਲ ਡੋਨਰ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ, ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜ਼ੂਦ ਰਹੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media