ਅੰਮ੍ਰਿਤਸਰ 17 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਤੇ ਵਿਰਾਸਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿੱਚ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵਲੋਂ ਪੰਜਾਬੀ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਅਤੇ ਕੀਤੇ ਹੋਰ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
ਵਰਨਣਯੋਗ ਹੈ ਕਿ ਉਨ੍ਹਾਂ ਨੇ ‘ਕਾਲੀਆਂ ਧੁੱਪਾਂ’, ‘ਸ਼ਬਦਾਂ ਦੀ ਵਲਗਣ’, ‘ਪੁਰਵਸ਼ੀ’ ਤੇ ‘ਮਿਜ਼ਰਾਬ’ ਕਾਵਿ ਸੰਗ੍ਰਹਿ ਸਾਹਿਤ ਜਗਤ ਦੀ ਝੋਲੀ ਪਾਏ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …