Thursday, July 3, 2025
Breaking News

ਚੋਣਾਂ ਦੋਰਾਨ ਬਿਹਰਤੀਨ ਸੇਵਾਵਾਂ ਨਿਭਾਉਣ ਵਾਲੇ ਨੋਡਲ ਅਫਸਰਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਸਨਮਾਨ

ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਪਠਾਨਕੋਟ ਵਲੋਂ ਵਿਧਾਨ ਸਭਾ ਚੋਣਾਂ -2022 ਦੋਰਾਨ ਅਪਣੀਆਂ ਡਿਊਟੀਆਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਤੇ ਚੋਣ ਕਮਿਸਨ ਵਲੋਂ ਬਣਾਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਸਨਮਾਨ ਸਮਾਰੋਹ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸੁਨੀਲ ਦੱਤ ਲੀਡ ਬੈਂਕ ਮੈਨੇਜਰ, ਜੁਗਲ ਕਿਸ਼ੋਰ ਡੀ.ਆਈ.ਓ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖਜਾਨਾ ਅਫਸਰ, ਕੁੰਵਰ ਡਾਵਰ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ, ਮਨੋਜ ਕੁਮਾਰ ਲੇਬਰ ਇਨਫੋਰਸਮੈਂਟ ਅਫਸਰ ਆਦਿ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
               ਸਮਾਰੋਹ ਦੌਰਾਨ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਪਹੁੰਚੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਵਾਗਤ ਕੀਤਾ।ਇਸ ਤੋਂ ਬਾਅਦ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਵਿਧਾਨ ਸਭਾ ਚੋਣਾਂ ਦੋਰਾਨ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦੇ ਕੰਮ ਦੀ ਪ੍ਰਸੰਸਾ ਕਰਦੇ ਹੋਏ ਵੱਖ-ਵੱਖ ਨਿਰਧਾਰਿਤ ਕਮੇਟੀਆਂ ਬਾਰੇ ਰਸ਼ਨੀ ਪਾਈ।
                 ਡਿਪਟੀ ਕਮਿਸਨਰ ਨੇ ਕਿਹਾ ਕਿ ਵਿਧਾਨ ਸਭਾ ਚੋਣ ਦੋਰਾਨ ਵੱਖ ਵੱਖ ਬਣਾਈਆਂ ਕਮੇਟੀਆਂ ਦੇ ਨੋਡਲ ਅਫਸਰਾਂ ਅਤੇ ਉਨ੍ਹਾਂ ਦੀ ਟੀਮ ਮੈਂਬਰਾਂ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਅਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ।ਇਸ ਲਈ ਸਾਰੇ ਨੋਡਲ ਅਫਸਰ, ਕਰਮਚਾਰੀ ਅਤੇ ਅਧਿਕਾਰੀ ਪ੍ਰਸੰਸਾਂ ਦੇ ਪਾਤਰ ਹਨ।ਉਨ੍ਹਾਂ ਵਲੋਂ ਕਮੇਟੀਆਂ ਦੇ ਨੋਡਲ ਅਫਸਰਾਂ, ਕਮੇਟੀ ਮੈਂਬਰਾਂ ਅਤੇ ਕਰਮਚਾਰੀਆਂ/ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …