Thursday, July 3, 2025
Breaking News

ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕਾਰਜਸ਼ੀਲ ਸੁਲੱਖਣ ਸਿੰਘ ਭੰਗਾਲੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਹੈ।ਉਨ੍ਹਾਂ ਨੂੰ ਗੁਰਿੰਦਰ ਸਿੰਘ ਦੀ ਥਾਂ ਲਗਾਇਆ ਗਿਆ ਹੈ, ਜਦਕਿ ਗੁਰਿੰਦਰ ਸਿੰਘ ਦੀ ਤਬਦੀਲੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁੱਝ ਪ੍ਰਬੰਧਕੀ ਤਬਦੀਲੀਆਂ ਸਬੰਧੀ ਆਦੇਸ਼ ਜਾਰੀ ਕੀਤਾ ਹੈ, ਜਿਸ ਤਹਿਤ ਸੁਲੱਖਣ ਸਿੰਘ ਭੰਗਾਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਲਗਾਇਆ ਗਿਆ ਹੈ।ਕੀਤੀਆਂ ਗਈਆਂ ਹੋਰ ਤਬਦੀਲੀਆਂ ਵਿੱਚ ਫਲਾਇੰਗ ਵਿਭਾਗ ਦੇ ਇੰਚਾਰਜ ਸਤਨਾਮ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਵਧੀਕ ਮੈਨੇਜਰ ਤਾਇਨਾਤ ਕੀਤਾ ਗਿਆ ਹੈ।ਇਸ ਤਰ੍ਹਾਂ ਸੁਖਬੀਰ ਸਿੰਘ ਇੰਚਾਰਜ਼ ਅਮਲਾ ਧਰਮ ਪ੍ਰਚਾਰ ਕਮੇਟੀ ਨੂੰ ਇੰਚਾਰਜ ਫਲਾਇੰਗ ਵਿਭਾਗ ਅਤੇ ਬਲਵਿੰਦਰ ਸਿੰਘ ਇੰਚਾਰਜ਼ ਆਰ.ਟੀ.ਆਈ ਨੂੰ ਧਰਮ ਪ੍ਰਚਾਰ ਕਮੇਟੀ ਦੇ ਅਮਲਾ ਵਿਭਾਗ ਦਾ ਕੰਮ ਦਿੱਤਾ ਗਿਆ ਹੈ।
                    ਇਸ ਦੌਰਾਨ ਸੁਲੱਖਣ ਸਿੰਘ ਭੰਗਾਲੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸੇਵਾ ਸੰਭਾਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਸੰਗਤ ਅਤੇ ਪ੍ਰਬੰਧਕੀ ਅਮਲੇ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ।
                 ਭੰਗਾਲੀ ਦੇ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਨਿਰਮਲ ਸਿੰਘ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਂਏ ਆਦਿ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …