ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਦਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ
ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਾਖੀ ਰਾਏਜ਼ਾਦਾ ਨੇ 83.80 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਅਤੇ ਏਕਮ ਕੌਰ ਨੇ 83.33 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਇਸੇ ਤਰ੍ਹਾਂ ਐਮ.ਐਡ ਕੋਰਸ ’ਚ ਕ੍ਰਿਤਿਕਾ ਅਰੋੜਾ ਨੇ 84.4 ਫ਼ੀਸਦੀ ਅੰਕਾਂ ਨਾਲ ਪਹਿਲਾ ਅਤੇ ਮੁਸਕਾਨ ਨੇ 82.95 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media