ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਲਾਨਾ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੌਕੇ ਸਕੂਲ ਦੇ ਸਾਬਕਾ ਅਧਿਆਪਕ ਗਗਨਦੀਪ ਸਿੰਘ, ਗੁਰਜਾਪ ਸਿੰਘ ਅਤੇ ਜਥੇ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਇਸ ਦੌਰਾਨ ਗਿੱਲ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਇਹ ਪ੍ਰੰਪਰਾ ਹੈ ਕਿ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਵਿਦਿਆਰਥੀਆਂ ਦੇ ਸਫ਼ਲਤਾਪੂਰਵਕ ਪ੍ਰੀਖਿਆਵਾਂ ਸਬੰਧੀ ਅਤੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦਿਆਂ ਉਨ੍ਹਾਂ ਦੀ ਹਜ਼ੂਰੀ ’ਚ ਅਰਦਾਸ ਕੀਤੀ ਜਾਂਦੀ ਹੈ।ਉਨ੍ਹਾਂ ਹਾਜ਼ਰ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚੇ ਦੀ ਰੁਚੀ ਮੁਤਾਬਿਕ ਪੜਾਈ ਅਤੇ ਖੇਡਾਂ ਅਪਨਾਉਣ ‘ਚ ਸਹਿਯੋਗ ਦੇਣ ਦੀ ਗੱਲ ਕਹੀ।ਉਨ੍ਹਾਂ ਜਿੱਥੇ ਚੰਗੀ ਵਿੱਦਿਆ ਨਾਲ ਵਿਦਿਆਰਥੀ ਦੇ ਬੋਲ-ਚਾਲ ਦੇ ਸਲੀਕੇ ਤੇ ਸੁਭਾਅ ਪ੍ਰਤੀ ਚਾਨਣਾ ਪਾਇਆ, ਉਥੇ ਬੱਚਿਆਂ ਨੂੰ ਧਾਰਮਿਕ ਪੱਖੋਂ ਮਜ਼ਬੂਤ ਬਣਨ ’ਤੇ ਵੀ ਜ਼ੋਰ ਦਿੱਤਾ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਵਿੱਦਿਆ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।
ਇਸ ਮੌਕੇ ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸੁਰਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …