ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ. ਦਲਜੀਤ ਸਿੰਘ ਵਲੋਂ ਰਾਜਾਤਾਲ ਵਿਖੇ ਉਚੇਚੇ ਤੌਰ ‘ਤੇ ਪਹੁੰਚ ਕੇ ਬਾਰਡਰ ਬੈਲਟ ਦੇ
ਤਾਰਾਂ ਤੋਂ ਪਾਰ ਜ਼ਮੀਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਉਨਾਂ ਨੇ ਖੇਤੀਬਾੜੀ ਅਫਸਰ ਚੁਗਾਵਾਂ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਅਟਾਰੀ ਡਾ. ਤੇਜਬੀਰ ਸਿੰਘ ਭੰਗੂ ਨੇ ਸਰਹੱਦੀ ਕਿਸਾਨਾਂ ਦੇ ਨਾਲ ਜਾ ਕੇ ਤਾਰਾਂ ਦੇ ਨਾਲ ਲੱਗਦੇ ਖੇਤਾਂ ਦਾ ਦੌਰਾ ਕੀਤਾ।ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਯੋਗ ਪ੍ਰਣਾਲੀ ਰਾਹੀਂ ਸਮਰੱਥ ਅਥਾਰਟੀਆਂ ਪਾਸ ਪਹੁੰਚਾ ਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਢੁੱਕਵੇਂ ਹੱਲ ਕੱਢੇ ਜਾਣਗੇ।
ਰਾਜਾਤਾਲ ਵਿਖੇ ਕਿਸਾਨ ਸਿਖਲਾਈ ਕੈਂਪ ਵੀ ਲਗਾਏ ਗਏ।ਜਿਸ ਵਿੱਚ ਕਿਸਾਨਾਂ ਨੂੰ ਗ਼ੈਰ ਜ਼ਰੂਰੀ ਖਰਚੇ ਘਟਾ ਕੇ ਆਮਦਨ ਵਧਾਉਣ ਅਤੇ ਖੇਤੀ ਦੀਆਂ ਨਵੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।ਡਾ. ਤਜਿੰਦਰ ਸਿੰਘ ਭੰਗੂ ਵਲੋਂ ਕਣਕ ਦੀ ਕਾਸ਼ਤ ਅਤੇ ਕੀੜੇ ਮਾਰ ਦਵਾਈਆਂ ਜ਼ਹਿਰਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।ਪੀ..ਡੀ ਆਤਮਾ ਡਾ. ਸੁਖਚੈਨ ਸਿੰਘ ਨੇ ਫਸਲਾਂ ਵਿੱਚ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਸਹਾਇਕ ਧੰਦਿਆਂ ਬਾਰੇ ਦੱਸਿਆ।ਡੀ.ਪੀ.ਡੀ ਹਰਨੇਕ ਸਿੰਘ ਨੇ ਕਣਕ ਦੀ ਫਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਤਕਨੀਕੀ ਨੁਕਤੇ ਸਾਂਝੇ ਕੀਤੇ।ਡਾ. ਬਲਵਿੰਦਰ ਸਿੰਘ ਭੁੱਲਰ ਨੇ ਸੁਚੱਜੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ।ਅੰਤ ‘ਚ ਕਿਸਾਨਾਂ ਨੂੰ ਮੂੰਗੀ ਦੀਆਂ ਮਿੰਨੀ ਕਿੱਟਾਂ ਵੰਡੀਆਂ।
ਇਸ ਮੌਕੇ ਤੇ ਖੇਤੀਬਾੜੀ ਵਿਸਥਾਰ ਅਫਸਰ ਰਾਜਾਤਾਲ, ਡਾ. ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾ. ਅਮਨਦੀਪ ਸਿੰਘ, ਲਖਬੀਰ ਸਿੰਘ ਖੇਤੀਬਾੜੀ, ਸਬ ਇੰਸਪੈਕਟਰ ਅਮਿਤ ਕੁਮਾਰ, ਬੀ.ਟੀ.ਐਮ ਵਿਕਰਮਜੀਤ ਸਿੰਘ, ਏ.ਟੀ.ਐਮ ਅਮਨਦੀਪ ਕੁਮਾਰ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਮੱਖਣ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਗੁਰਵਿੰਦਰ ਸਿੰਘ ਭਰੋਭਾਲ, ਹਰਪ੍ਰੀਤ ਸਿੰਘ, ਰਸਾਲ ਸਿੰਘ, ਪੰਜਾਬ ਸਿੰਘ, ਕਾਬਲ ਸਿੰਘ ਅਤੇ ਗੁਰਪਿੰਦਰ ਸਿੰਘ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media