ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਆਪਣੇ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਕਰਵਾਉਣ ਅਤੇ ਪੰਜਾਬ ਵਿੱਚੋਂ ਸਭ ਤੋਂ ਵੱਧ ਲੀਡ ਲੈ ਕੇ ਜਿੱਤ ਹਾਸਲ
ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੂੰ ਖ਼ੁਦ ਉਨ੍ਹਾਂ ਦੀ ਪਾਰਟੀ ਵਲੋਂ ਹੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਆਗੂ ਵਿਜੇ ਮੋਦੀ ਨੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਅਮਨ ਅਰੋੜਾ ਨੂੰ ਪਾਰਟੀ ਵਲੋਂ ਅਣਦੇਖਿਆ ਕਰਨ ਤੇ ਇਹ ਕਹਾਵਤ ਖਰੀ ਉਤਰਦੀ ਹੈ ਕਿ `ਹਮੇਂ ਤੋ ਅਪਨੋਂ ਨੇ ਲੂਟਾ ਗ਼ੈਰੋਂ ਮੇਂ ਕਹਾਂ ਦਮ ਥਾ, ਮੇਰੀ ਕਿਸ਼ਤੀ ਵਹਾਂ ਡੂਬੀ ਜਹਾਂ ਪਾਣੀ ਕਮ ਥਾ।`ਉਨ੍ਹਾਂ ਕਿਹਾ ਕਿ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਜਿੱਤ ਹਾਸਲ ਕੀਤੀ ਹੈ।ਹਲਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਲਗਭਗ 75 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿਤਾਇਆ ਗਿਆ ਹੈ। ਇਸ ਲਈ ‘ਆਪ’ ਨੂੰ ਹਲਕਾ ਵਾਸੀਆਂ ਦੀਆਂ ਭਾਵਨਾਵਾਂ ਅਤੇ ਅਮਨ ਅਰੋੜਾ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਜਾਰੀ ਕੀਤੀ ਕਿ ਪਹਿਲੀ ਲਿਸਟ ਵਿੱਚ ਜਗ੍ਹਾ ਦੇਣੀ ਚਾਹੀਦੀ ਸੀ।ਪਰ ਪਾਰਟੀ ਵਲੋਂ ਅਜਿਹਾ ਨਾ ਕਰਕੇ ਹਲਕਾ ਵਾਸੀਆਂ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਜਿਸ ਕਾਰਨ ਪਾਰਟੀ ਵਰਕਰ ਅਤੇ ਹਲਕਾ ਨਿਵਾਸੀ ਉਦਾਸ ਹਨ।ਵਿਜੇ ਮੋਦੀ ਨੇ ਕਿਹਾ ਕਿ ਹਲਕੇ ਦੇ ਵਿਰੋਧੀ ਆਗੂਆਂ, ਅਮਨ ਅਰੋੜਾ ਦੇ ਵਿਰੋਧੀਆਂ ਤੇ ਪੰਜਾਬ ਦੇ ਕਈ ਹਿੱਸਆਂ ਤੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਅਮਨ ਅਰੋੜਾ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਜਗ੍ਹਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।ਵਿਜੇ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਬੇਨਤੀ ਕੀਤੀ ਕਿ ਅਮਨ ਅਰੋੜਾ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media