Saturday, December 28, 2024

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਾਸੀਆਂ ਨੇ ਲਾਏ ਪੌਦੇ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਾਸੀਆਂ ਵਲੋਂ ਪੌਦੇ ਲਗਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹਤ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ‘ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਫਿਰਨੀ ‘ਤੇ ਪੌਦੇ ਲਗਾਏ ਹਨ।ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਾਂ ਪੰਜਾਬ ਨੂੰ ਪੌਦੇ ਲਗਾ ਕੇ ਹਰਿਆ ਭਰਿਆ ਬਣਾਈਏ।
             ਇਸ ਮੌਕੇ ਗੁਰਮੀਤ ਸਿੰਘ ਮਾਨ, ਕੁਲਵਿੰਦਰ ਸਿੰਘ ਮਾਨ, ਚਮਕੌਰ ਸਿੰਘ ਚਹਿਲ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਪੰਚ ਭੋਲਾ ਸਿੰਘ ਮਾਨ, ਗੁਰਪ੍ਰੀਤ ਸਿੰਘ ਮਾਨ, ਗੁਰਪਿਆਰ ਸਿੰਘ ਮਾਨ, ਗੁਲਾਬ ਸਿੰਘ, ਨਾਇਬ ਸਿੰਘ ਫੌਜੀ, ਗੁਰਨੈਬ ਸਿੰਘ ਸੂਬੇਦਾਰ, ਜਸਵੀਰ ਸਿੰਘ ਸਿੱਧੂ, ਸੰਦੀਪ ਮਿਸਤਰੀ, ਨੀਟੂ ਮਿਸਤਰੀ, ਨਾਜ਼ਰ ਸਿੰਘ, ਦਰਸਨ ਸਿੰਘ ਭੁੱਲਰ, ਲੀਲਾ ਫੌਜੀ, ਗੋਬਿੰਦ ਸਿੰਘ, ਕਾਲਾ ਭੁੱਲਰ, ਪ੍ਰਭਜੋਤ ਮਾਨ, ਪਨਵ ਰਿਸ਼ੀ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ …