Friday, December 27, 2024

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਦੇ ਸਮੈਸਟਰ ਪਹਿਲਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸ਼ਾ ਭਰਪੂਰ ਰਹੀ।ਕਾਲਜ ਵਿੱਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸੈਸ਼ਨ ਵਿੱਚ ਮਨਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 87 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਪਵਨਦੀਪ ਕੌਰ ਨੇ 86 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ।
                ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਾਲਜ ਪ੍ਰਿੰ: ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੰਸਥਾ ਰਾਤ ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿੱਦਿਆ ਦਿੱਤੀ ਜਾਵੇ, ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਤ ਕਰ ਸਕਣ।
                     ਉਨ੍ਹਾਂ ਕਿਹਾ ਕਿ ਕਾਲਜ ਵਲੋਂ ਲਗਾਈਆਂ ਗਈਆਂ ਕਲਾਸਾਂ ਦੌਰਾਨ ਅਧਿਆਪਕਾਂ ਅਤੇ ਵਿਦਿਾਆਰਥੀਆਂ ਦੀ ਸਖਤ ਮਿਹਨਤ ਕਾਰਨ ਹੀ ਅਜਿਹੇ ਵਧੀਆ ਨਤੀਜੇ ਆਏ ਹਨ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰ: ਗੁਰਦੇਵ ਸਿੰਘ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਦੀ ਵਧਾਈ ਦਿੰਦਿਆਂ ਅਗਾਂਹ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਣਾ ਦਿੱਤੀ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …