Saturday, March 28, 2026

ਡਿਪਟੀ ਕਮਿਸ਼ਨਰ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫਤਰਾਂ ਦੀ ਅਚਨਚੇਤੀ ਜਾਂਚ

ਦੇਰੀ ਨਾਲ ਆਉਣ ਵਾਲੇ 26 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਅੱਜ ਸਵੇਰੇ 9:10 ’ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ।ਜਿਸ ਦੌਰਾਨ ਨਿਰਧਾਰਿਤ ਸਮੇਂ ’ਤੇ ਦਫਤਰ ਨਾ ਪੁੱਜਣ ਵਾਲੇ 26 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਧਾਰਿਤ ਸਮੇਂ ’ਤੇ ਦਫਤਰ ਵਿਖੇ ਹਾਜ਼ਰ ਹੋਣ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫਤਰ ਵਿਖੇ 21, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ 2 ਤੇ ਸੇਵਾ ਕੇਂਦਰ ਵਿਖੇ 3 ਕਰਮਚਾਰੀ ਲੇਟ ਪਾਏ ਹਏ।
ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਜਿਲ੍ਹਾ ਮੁਖੀਆਂ ਨੂੰ ਸਬੰਧਿਤ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਆਪਣੀ ਟਿੱਪਣੀ ਸਮੇਤ 2 ਦਿਨ ਦੇ ਅੰਦਰ-ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।
                ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਮੂਹ ਐਸ.ਡੀ.ਐਮ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਆਪੋ-ਆਪਣੇ ਹਲਕੇ ‘ਚ ਪੈਂਦੇ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆ ਜਾ ਸਕਣ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …