ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਪਿਛਲੇ ਦਿਨੀ ਫੁੱਲਾਂ ਦੀ ਪ੍ਰਦਰਸ਼ਨੀ ਦਾ ਤਿੰਨ ਰੋਜ਼ਾ ਮੇਲਾ ਆਯੋਜਿਤ ਕੀਤਾ
ਗਿਆ।ਜਿਸ ਵਿੱਚ ਲਗਭਗ 27 ਸਕੂਲਾਂ ਦੇ ਵਿਦਿਆਰਥੀਆਂ ਨੇ ਭਿੰਨ-ਭਿੰਨ ਤਰ੍ਹਾਂ ਦੇ ਫੁੱਲਾਂ ਦਾ ਪ੍ਰਦਰਸ਼ਨ ਕੀਤਾ। ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਨੇ ਇਸ ਪ੍ਰਦਰਸ਼ਨੀ ਵਿੱਚ ਭਾਗ ਲਿਆ।ਪੌਦਿਆਂ ਦੀ ਪ੍ਰਦਰਸ਼ਨੀ ਦੀ ਵੱਖ-ਵੱਖ ਕੈਟਾਗਰੀ ਵਿੱਚ ਦੋ ਪਹਿਲੇ ਸਥਾਨ, ਰੰਗੋਲੀ ਦੀ ਕੈਟਾਗਰੀ ਵਿੱਚ ਵੀ ਪਹਿਲਾ ਸਥਾਨ ਅਤੇ ਹੋਰ ਕੈਟਾਗਰੀ ਵਿੱਚ ਤਿੰਨ ਦੂਜੇ ਸਥਾਨ ਹਾਸਲ ਕੀਤੇ।ਦੀਵਾਨ ਦੇ ਆਨਰੇਰੀ ਸੱਕਤਰ ਅਜੀਤ ਸਿੰਘ ਬਸਰਾ, ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਰਜਿੰਦਰ ਸਿੰਘ ਮਹਵਾਹਾ, ਗੁਰਭੇਜ ਸਿੰਘ, ਕੁਲਵਿੰਦਰ ਸਿੰਘ ਮਰਵਾਹਾ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਇਸ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ।ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਹਰਪ੍ਰੀਤ ਛਤਵਾਲ, ਆਰਟ ਅਧਿਆਪਕਾ ਸ਼੍ਰੀਮਤੀ ਜਸਬੀਰ ਕੌਰ ਸੋਢੀ, ਸ਼੍ਰੀਮਤੀ ਇੰਦਰਪ੍ਰੀਤ ਕੌਰ ਅਤੇ ਜਸਕਰਨ ਸਿੰਘ ਵੀ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media