ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ
ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਕਰਵਾਏ ਗਏ ਸਪੋਰਟਸ ਮੀਟ ’ਚ ਸਮੂਹ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ’ਚ ਮਹੱਤਵਪੂਰਨ ਸਥਾਨ ਹੈ ਅਤੇ ਅੰਤਰੀਵ ਮਨ ਦੀ ਖੁਸ਼ੀ ਅਤੇ ਖੇੜਾ ਖੇਡਾਂ ਨਾਲ ਸਿੱਧੇ ਤੌਰ ’ਤੇ ਸਬੰਧਿਤ ਹਨ।ਇਹ ਸਾਨੂੰ ਸਰੀਰਕ ਤੰਦਰੁਸਤੀ ਤਾਂ ਬਖਸ਼ਦੀਆਂ ਹੀ ਹਨ, ਨਾਲ ਹੀ ਮਾਨਿਸਕ ਸ਼ਾਂਤੀ ਦਾ ਵੀ ਸਰੋਤ ਹਨ।ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਮੋਬਾਈਲ ਜਾਂ ਇੰਟਰਨੈਟ ਦੀ ਵਰਤੋਂ ਘੱਟ ਕਰਦੇ ਹੋਏ ਖੇਡਾਂ ਅਪਨਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਹਲੇ ਸਮੇਂ ਦਾ ਸਦਉਪਯੋਗ ਕਰਨਾ ਚਾਹੀਦਾ ਹੈ।ਇਸ ਮੀਟ ਦੌਰਾਨ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ ਦੌੜ, ਸ਼ੋਟਪੁਟ, ਸੈਕ ਰੇਸ, ਲੈਮਨ ਰੇਸ, ਜੋੜੀਦਾਰ ਰੇਸ ਜਿਹੀਆਂ ਖੇਡਾਂ ’ਚ ਹਿੱਸਾ ਲਿਆ ਅਤੇ ਇਨਾਮ ਹਾਸਲ ਕੀਤੇ।ਅਧਿਆਪਕਾਂ ਨੇ ਵੀ ਕੁੱਝ ਖੇਡਾਂ ’ਚ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।
ਇਸ ਸਪੋਰਟਸ ਮੀਟ ਦਾ ਆਯੋਜਨ ਸ੍ਰੀਮਤੀ ਸੰਦੀਪ ਕੌਰ ਦੀ ਯੋਗ ਅਗਵਾਈ ’ਚ ਕੀਤਾ ਗਿਆ।ਡਾ. ਹਰਪ੍ਰੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਆਦਿ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਡਾ. ਮਨਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media