ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਆਈ.ਬੀ.ਟੀ ਅੰਮਿ੍ਰਤਸਰ ਦੇ
ਸਹਿਯੋਗ ਨਾਲ ਮੌਜ਼ੂਦਾ ਨੌਕਰੀਆਂ ਪ੍ਰਾਪਤ ਕਰਨ ਲਈ ਮੌਜ਼ੂਦਾ ਹਾਲਾਤਾਂ ਅਤੇ ਮੁਕਾਬਲੇਬਾਜ਼ੀ ਦੇ ਯੁੱਗ ਨੂੰ ਧਿਆਨ ’ਚ ਰੱਖਦਿਆਂ ‘ਰੋਜ਼ਗਾਰ ਯੋਗਤਾ ਵਿਸ਼ੇਸ਼ਤਾਵਾਂ ਨੂੰ ਵਧਾਉਣ’ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ’ਚ ਅਜਿਹੀਆਂ ਵਰਕਸ਼ਾਪਾਂ ਕਰਵਾਉਣੀਆਂ ਲਾਜ਼ਮੀ ਹਨ ਕਿਉਂਕਿ ਇਹ ਵਰਕਸ਼ਾਪਾਂ ਵਿਦਿਆਰਥੀਆਂ ਦੇ ਹੁਨਰ ਅਤੇ ਯੋਗਤਾ ਦੇ ਵਿਕਾਸ ’ਤੇ ਕੇਂਦਰਿਤ ਹੁੰਦੀਆਂ ਹਨ ਜੋ ਕਿ ਜਨਤਕ ਅਤੇ ਪ੍ਰਾਈਵੇਟ ਦੋਵਾਂ ਖੇਤਰਾਂ ’ਚ ਵੱਖ-ਵੱਖ ਪ੍ਰੀਖਿਆਵਾਂ ਅਤੇ ਇੰਟਰਵਿਊ ਲਈ ਲੋੜੀਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਰਾਹੁਲ ਗਰਗ, ਮਹਿਕ ਭਾਟੀਆ, ਵਿਨੈ ਅਰੋੜਾ, ਕਾਜ਼ਲ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਯੋਗਤਾ, ਹੁਨਰ, ਸੰਚਾਰ ਹੁਨਰ, ਵਰਤਮਾਨ ਮਾਮਲੇ, ਸ਼ਖਸੀਅਤ ਵਿਕਾਸ ਆਦਿ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਪਰੋਕਤ ਵਿਸ਼ਿਆਂ ਨਾਲ ਸਬੰਧਿਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕੀਤਾ।ਵਿਦਿਆਰਥੀਆਂ ਨੂੰ ਪਬਲਿਕ ਸੈਕਟਰ ਅੰਡਰਟੇਕਿੰਗਜ਼, ਸਟੇਟ ਇੰਜੀਨੀਅਰਿੰਗ ਸੇਵਾਵਾਂ, ਭਾਰਤੀ ਹਥਿਆਰਬੰਦ ਸੈਨਾਵਾਂ, ਸਿਵਲ ਸੇਵਾਵਾਂ, ਐਸ.ਐਸ.ਸੀ ਆਦਿ ਵੱਖ-ਵੱਖ ਸੈਕਟਰਾਂ ’ਚ ਨੌਕਰੀਆਂ ਸਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ’ਚ 100 ਦੇ ਕਰੀਬ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ।
ਵਰਕਸ਼ਾਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਲਈ ਮੌਕ ਟੈਸਟ ਅਤੇ ਮੌਕ ਇੰਟਰਵਿਊ ਲਏ ਗਏ ਤਾਂ ਜੋ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਅਸਲ ਜਾਣਕਾਰੀ ਮਿਲ ਸਕੇ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਰਕਸ਼ਾਪ ਦੀ ਸਫਲਤਾਪੂਰਵਕ ਸ਼ੁਰੂਆਤ ਲਈ ਡਾ. ਬਾਲਾ ਅਤੇ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਜੁਗਰਾਜ ਸਿੰਘ (ਡਿਪਟੀ ਡੀਨ ਟੀ ਐਂਡ ਪੀ) ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਵਿਦਿਆਰਥੀਆਂ ਦੀ ਬੇਹਤਰੀ ਲਈ ਭਵਿੱਖ ’ਚ ਵੀ ਇਵੇਂ ਹੀ ਜਾਰੀ ਰਹਿਣੀਆਂ ਚਾਹੀਦੀਆਂ ਹਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media