ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਪੰਜਾਬ ’ਚ ਪੇਂਡੂ ਵਿਭਿੰਨਤਾ : ਦ੍ਰਿਸ਼ਟੀਕੋਣ ਅਤੇ ਚੁਣੌਤੀਆਂ ਵਿਸ਼ੇ ’ਤੇ 2 ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ ਐਮੀਨੈਂਸ ਡਾ. ਰਣਜੀਤ ਸਿੰਘ ਘੁੰਮਣ, ਡਾਇਰੈਕਟਰ ਰਿਸਰਚ ਡਾ. ਰੇਨੂੰ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਸ਼ਮ੍ਹਾ ਰੌਸ਼ਨ ਕਰਕੇ ਸੈਮੀਨਾਰ ਦਾ ਆਗਾਜ਼ ਕੀਤਾ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਛੀਨਾ ਅਤੇ ਆਏ ਹੋਏ ਵਿਦਵਾਨਾਂ ਨੂੰ ਬੂਟਾ ਭੇਟ ਕੀਤਾ।ਉਨਾਂ ਨੇ ਖੋਜ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਇਸ ਸੈਮੀਨਾਰ ’ਚ ਹੋਈ ਵਿਚਾਰ ਚਰਚਾ ਵਿਦਵਾਨਾਂ ਅਤੇ ਨੀਤੀਧਾਰਕਾਂ ਨੂੰ ਪ੍ਰਭਾਵਿਤ ਕਰੇਗੀ।
ਛੀਨਾ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਕਿਹਾ ਕਿ ਸੂਬੇ ਨੂੰ ਪਹਿਲਾਂ ਵਾਲੇ ਗੌਰਵਮਈ ਸਥਾਨ ਤੱਕ ਪਹੁੰਚਾਉਣ ਲਈ ਨਵੀਆਂ ਨੀਤੀਆਂ ਘੜਨੀਆਂ ਹੋਣਗੀਆਂ।ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਬਾਹਰਲੇ ਮੁਲਕਾਂ ਨੂੰ ਪਲਾਇਨ ਰੋਕਣ ਪੰਜਾਬ ’ਚ ਇੰਡਸਟਰੀ ਨੂੰ ਪ੍ਰਫੁਲਿਤ ਕੀਤਾ ਜਾਣਾ ਚਾਹੀਦਾ ਹੈ।
ਡਾ. ਘੁੰਮਣ ਨੇ ਕੁੰਜ਼ੀਵਤ ਭਾਸ਼ਣ ਦੌਰਾਨ ਇਸ ਗੱਲ ’ਤੇ ਜ਼ੋਰ ਦਿਤਾ ਕਿ ਪੇਂਡੂ ਆਰਥਿਕਤਾ ਦਾ ਵਿਕਾਸ ਕਰਨਾ ਹੈ ਤਾਂ ਪਿੰਡ ਨੂੰ ਸਿਰਫ਼ ਖੇਤੀ ਕੇਂਦਰਿਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਪਿੰਡ ਵਿਚਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀ ਕਾਰਜਸ਼ੈਲੀ ਦੀ ਮਹੱਤਤਾ ਨੂੰ ਸਮਝਣਾ ਹੋਵੇਗਾ ਅਤੇ ਸੂਬਾ ਤੇ ਕੇਂਦਰ ਨੂੰ ਸਰਕਾਰ ਨੂੰ ਕਾਰਗਰ ਢੰਗ ਨਾਲ ਪਾਲਸੀਆਂ ਘੜ ਕੇ ਲਾਗੂ ਕਰਨੀਆਂ ਹੋਣਗੀਆਂ।
ਡਾ. ਰੇਨੂੰ ਭਾਰਦਵਾਜ ਨੇ ਪੰਜਾਬ ਦੇ ਇਕਸਾਰ ਵਿਕਾਸ ਲਈ ਵਾਤਾਵਰਣ ਨੂੰ ਧਿਆਨ ’ਚ ਰੱਖਣ ’ਤੇ ਅਤੇ ਸਮੇਂ ਅਨੁਸਾਰ ਬਦਲਾਅ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਸੈਮੀਨਾਰ ਦੇ ਅੰਤ ’ਚ ਕਨਵੀਨਰ ਅਤੇ ਵਿਭਾਗ ਦੇ ਮੁੱਖੀ ਡਾ. ਜਸਵਿੰਦਰ ਸਿੰਘ ਨੇ ਆਏ ਹੋਏ ਵਿਦਵਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਵਾਈਸ ਪਿ੍ਰੰਸੀਪਲ ਡਾ. ਜਤਿੰਦਰ ਕੌਰ ਅਤੇ ਅਰਥ ਸ਼ਾਸਤਰ ਵਿਭਾਗ ਦੇ ਮੁੱਖੀ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …