Sunday, April 12, 2026

ਮਾਮਲਾ ਪ੍ਰਾਇਮਰੀ ਅਧਿਆਪਕਾਂ ਨੂੰ ਜਨਵਰੀ ਮਹੀਨੇ ਤੋਂ ਤਨਖਾਹ ਨਾ ਮਿਲਣ ਦਾ

ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਡੀ.ਟੀ.ਐਫ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਡੀ.ਟੀ.ਐਫ ਸੰਗਰੂਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਉਹਨਾਂ ਦੇ ਸੰਗਰੂਰ ਵਾਲ਼ੇ ਘਰ ਵਿਖੇ ਜਾ ਕੇ ਮੰਗ ਪੱਤਰ ਦਿੱਤਾ।ਮੁੱਖ ਮੰਤਰੀ ਨੇ ਜਥੇਬੰਦੀ ਦੀ ਮੰਗ ਨੂੰ ਧਿਆਨ ਨਾਲ ਸੁਣਿਆ।ਅਧਿਆਪਕ ਆਗੂਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਜਨਵਰੀ ਮਹੀਨੇ ਤੋਂ ਰੁਕੀਆਂ ਹੋਈਆਂ ਹਨ।ਜਿਸ ਕਾਰਨ ਉਹਨਾਂ ਨੂੰ ਆਰਥਿਕ ਅਤੇ ਮਾਨਸਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਧਿਆਪਕ ਆਪਣੇ ਕਰਜ਼ੇ ਦੀਆਂ ਕਿਸ਼ਤਾਂ ਦੇਣ ਅਤੇ ਘਰੇਲੂ ਖਰਚਾ ਚਲਾਉਣ ਤੋਂ ਮੁਥਾਜ ਹੋ ਗਏ ਹਨ।ਵਿਭਾਗ ਵਲੋਂ ਵਿੱਤੀ ਸੈਸ਼ਨ ਖਤਮ ਹੋਣ ਤੋਂ ਪਹਿਲਾਂ ਪਹਿਲਾਂ ਬਣਦਾ ਟੈਕਸ ਜਮ੍ਹਾ ਕਰਵਾਉਣ ਲਈ ਕਿਹਾ ਜਾ ਰਿਹਾ ਹੈ।ਪਿਛਲੇ ਦੋ ਮਹੀਨਿਆਂ ਤੋਂ ਦੋਨੋਂ ਜਥੇਬੰਦੀਆਂ ਤੇ ਹੋਰ ਸਹਿਯੋਗੀ ਅਧਿਆਪਕ ਜਥੇਬੰਦੀਆਂ ਵਲੋਂ ਲਗਾਤਾਰ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ।
                 ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਸੰਗਰੂਰ ਵਲੋਂ ਅਵਤਾਰ ਸਿੰਘ ਭਲਵਾਨ, ਬਲਜੀਤ ਸਿੰਘ, ਹਰਸੁੱਖਮਾਨ ਸਿੰਘ, ਜਸਵੀਰ ਸਿੰਘ, ਬਲਕਾਰ ਸਿੰਘ ਡੀ.ਟੀ.ਐਫ ਵਲੋਂ ਬਲਵੀਰ ਚੰਦ ਲੌਂਗੋਵਾਲ, ਦਾਤਾ ਸਿੰਘ ਨਮੋਲ, ਜਸਵੀਰ ਨਮੋਲ, ਸੁਖਜਿੰਦਰ ਸਿੰਘ, ਪਵਨ ਨੰਦਗੜ੍ਹ, ਈ.ਈ.ਟੀ ਯੁਨੀਅਨ ਦੇ ਗੁਰਜੀਤ ਸਿੰਘ ਘਨੌਰ, ਜਗਜੀਤ ਬੋਪਾਰਾਏ, ਕੁਲਵਿੰਦਰ ਜਹਾਂਗੀਰ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …