Friday, March 14, 2025
Breaking News

ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਕੁਰਬਾਨੀ ਸਦਕਾ ਮਿਲੀ ਆਜ਼ਾਦੀ – ਸੈਣੀ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਅੰਮ੍ਰਿਤਸਰ ਇਕਾਈ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹੀਦੀ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦਾ ਅਯੋਜਨ ਸੰਗਠਨ ਦੇ ਦਫ਼ਤਰ ਮਕਬੂਲ ਰੋਡ ਵਿਖੇ ਕੀਤਾ ਗਿਆ।ਮੁੱਖ ਮਹਿਮਾਨ ਅੱਤਵਾਦ ਵਿਰੋਧੀ ਸੰਗਠਨ ਪੰਜਾਬ ਦੇ ਜਨਰਲ ਸਕੱਤਰ ਪਵਨ ਸੈਣੀ ਪਹੁੰਚੇ ਸਨ।ਸੰਗਠਨ ਦੇ ਮੈਂਬਰਾਂ ਅਤੇ ਅਹੁੱਦੇਦਾਰਾਂ ਨੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਤਸਵੀਰ ‘ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
                    ਆਏ ਹੋਏ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਪਵਨ ਸੈਣੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਨ ਲਈ ਅੰਗਰੇਜ਼ਾਂ ਨਾਲ ਲੜਾਈ ਲੜੀ ਸੀ।ਭਗਤ ਸਿੰਘ ਨੇ 8 ਅਪ੍ਰੈਲ 1929 ਨੂੰ ਅਸੈਂਬਲੀ ਵਿੱਚ ਬੰਬ ਸੁੱਟ ਕੇ ਅੰਗਰੇਜ਼ਾਂ ਦੀਆਂ ਜੜਾਂ ਹਿਲਾ ਦਿੱਤੀਆਂ ਸਨ।ਇਸੇ ਕੇਸ ਵਿੱਚ ਹੀ 23 ਮਾਰਚ 1931 ਨੂੰ ਲਾਹੌਰ ਜੇਲ੍ਹ ਵਿੱਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।ਉਹਨਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜਾਦ ਹੋਇਆ ਸੀ, ਜਿਸ ਦੇ ਅਸੀਂ ਦੇਸ਼ ਵਾਸੀ ਸਦਾ ਰਿਣੀ ਰਹਾਂਗੇ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਾਂਗੇ।
              ਉਨਾਂ ਕਿਹਾ ਕਿ ਨਵੀਂ ਬਣੀ ਪੰਜਾਬ ਸਰਕਾਰ ਜੋ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਦੀ ਵਚਨਬੱਧ ਹੈ, ਨੂੰ ਅਸੀਂ ਅਪੀਲ ਕਰਦੇ ਹਾਂ ਕਿ ਪੰਜਾਬ ਅੰਦਰੋਂ ਜਲਦੀ ਨਸ਼ਾ ਖ਼ਤਮ ਕਰੇ ਅਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਦੇ ਉਪਰਾਲੇ ਕਰੇ ਅਤੇ ਪੰਜਾਬ ਅੰਦਰ ਅਮਨ ਸ਼ਾਂਤੀ ਬਣਾਈ ਰੱਖੇ।
                    ਇਸ ਮੌਕੇ ਸ਼ਿਵ ਭੰਡਾਰੀ, ਪਰਮਜੀਤ ਆਸਟ, ਸੁਖਬੀਰ ਸਿੰਘ ਅਸ਼ੋਕ ਸ਼ਾਹੀ, ਤਜਿੰਦਰ ਹੈਪੀ, ਸੋਮਨਾਥ, ਰਘੁਬੀਰ ਸਿੰਘ, ਪੇ੍ਮ ਮਸੀਹ, ਲਖਵਿੰਦਰ ਵੇਰਕਾ, ਜਤਿੰਦਰ ਸਿੱਧੂ, ਅਜੈ ਸ਼ਰਮਾ, ਹਰੀਸ਼ ਮਹਾਜਨ, ਕਾਰਤਿਕ ਸ਼ਰਮਾਂ, ਰਾਜੂ, ਸਤਪਾਲ ਮਹਾਜਨ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ ਛੰਨਾ ਆਦਿ ਮੌਜ਼ੂਦ ਰਹੇ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …