Wednesday, July 29, 2026

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸ਼ਹੀਦੀ ਦਿਵਸ ਸੰਬੰਧੀ ਪ੍ਰੋਗਰਾਮ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪਿ੍ਰੰਸੀਪਲ ਡਾ: ਅਮਰਪਾਲੀ ਦੀ ਅਗਵਾਈ ‘ਚ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ‘ਤੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਅਜ਼ਾਦੀ ਲਈ ਸੰੰਘਰਸ਼ ਕਰਨ ਅਤੇ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਪ੍ਰਿੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥਣਾਂ ਨੂੰ ਦੇਸ਼ ਦੀ ਅਜ਼ਾਦੀ ਲਈ ਘਾਲਣਾ ਘਾਲਣ ਵਾਲੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਦੇ ਆਖਰੀ ਪੱਤਰ ਬਾਰੇ ਵੀ ਜਾਣੂ ਕਰਵਾਇਆ।ਇਹ ਪੱਤਰ ਸ਼ਹੀਦ ਭਗਤ ਸਿੰਘ ਨੇ ਜੇਲ ਵਿੱਚੋਂ ਆਪਣੀ ਫਾਂਸੀ ਤੋਂ ਇੱਕ ਦਿਨ ਪਹਿਲਾਂ ਲਿਖਿਆ ਸੀ।
ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਰਸਾਲਾ “ਹੁਣ” ਹੋਇਆ ਲੋਕ ਅਰਪਿਤ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੀ ਸਾਹਿਤਕ ਪੱਤਰਕਾਰੀ ਵਿਚ ਵਿਸ਼ੇਸ਼ ਮੁਕਾਮ ਹਾਸਿਲ …