ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਇਲਾਕੇ ਦੀਆਂ ਜਨਤਕ, ਜਮਹੂਰੀ ਅਤੇ ਲੋਕ ਪੱਖੀ ਜਥੇਬੰਦੀਆਂ ਵਲੋਂ 23 ਮਾਰਚ ਦੇ ਸ਼ਹੀਦਾਂ ਸ਼ਹੀਦੇ ਆਜ਼ਮ ਭਗਤ
ਸਿੰਘ, ਰਾਜਗੁਰੂ, ਸੁਖਦੇਵ ਅਤੇ ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਨਕਲਾਬੀ ਮੋਮਬੱਤੀ ਮਾਰਚ ਕੱਢਿਆ ਗਿਆ।ਸਥਾਨਕ ਭਗਤ ਸਿੰਘ ਲਾਇਬਰੇਰੀ ਤੋਂ ਸ਼ੁਰੂ ਹੋਏ ਮਾਰਚ ਦੌਰਾਨ ਪੂਰੇ ਕਸਬੇ ਅਤੇ ਬਾਜ਼ਾਰ ਵਿਚੋਂ ਲੋਕ ਪੱਖੀ ਕਾਰਕੁੰਨਾਂ ਵਲੋਂ ਇਨਕਲਾਬ ਜ਼ਿੰਦਾਬਾਦ, ਸਾਮਰਾਜਵਾਦ ਮੁਰਦਾਬਾਦ ਆਦਿ ਅਕਾਸ਼ ਗੁੰਜਾਊ ਨਾਅਰੇ ਲਾਏ ਗਏ।ਇਹ ਕਾਫਲਾ ਬੱਸ ਸਟੈਂਡ ਪਹੁੰਚ ਕੇ ਸਮਾਪਤ ਹੋਇਆ।ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀ ਵਿਚਾਰਧਾਰਾ ‘ਤੇ ਚਾਨਣਾ ਪਾਇਆ ਅਤੇ ਮੁਲਕ ਵਿੱਚ ਫਿਰਕਾਪ੍ਰਸਤ ਤਾਕਤਾਂ, ਲੋਕਾਂ ਵਿੱਚ ਧਰਮ ਦੇ ਨਾਂ ਤੇ ਵੰਡੀਆਂ ਪਾਉਣ, ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਤਾਕਤਾਂ ਵਲੋਂ ਸਰਕਾਰੀ ਮਿਲੀਭੁਗਤ ਨਾਲ ਜਨਤਕ ਸੈਕਟਰਾਂ ‘ਤੇ ਕਾਬਜ਼ ਹੋਣ ਦੀਆਂ ਲਾਲਸਾਵਾਂ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਸ਼ਹੀਦ ਭਗਤ ਸਿੰਘ ਦੇ ਵਾਰਿਸ ਉਨ੍ਹਾਂ ਦੇ ਮਨਸੂਬੇ ਕਦੇ ਸਫਲ ਨਹੀ ਹੋਣ ਦੇਣਗੇ।ਸਥਾਨਕ ਬੱਸ ਸਟੈਂਡ ਵਿਖੇੇ ਅੰਧਵਿਸ਼ਵਾਸ਼ੀ, ਗੈਰਵਿਗਿਆਨਕ ਅਤੇ ਵੇਲਾ ਵਿਹਾ ਚੁੱਕੀਆਂ ਰੂੜੀਵਾਦੀ ਰਸਮਾਂ, ਜਾਤ ਪਾਤ ਵਿਵਸਥਾ ਦੇ ਕੋਹੜ੍ਹ ਖਿਲਾਫ ਸ਼ਹੀਦੇ ਆਜ਼ਮ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਇਕਸਾਰ ਸਮਾਜ ਸਿਰਜਣ ਲਈ ਹਰ ਕੁਰਬਾਨੀ ਕਰਨ, ਮਜ਼ਦੂਰਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਦੁਕਾਨਦਾਰਾਂ ਦੀ ਏਕਤਾ ਬਣਾ ਕੇ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਦਾ ਟਾਕਰਾ ਕਰਨ ਦਾ ਅਹਿਦ ਲਿਆ।
ਮਾਰਚ ਦੇ ਇਸ ਕਾਫਲੇ ਨੂੰ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਆਗੂ ਬਲਵੀਰ ਲੌਂਗੋਵਾਲ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਭੁਪਿੰਦਰ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਕਮਲਜੀਤ ਵਿੱਕੀ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਲੌਂਗੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਗੁਰਬਾਜ਼ ਸਿੰਘ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਅਨਿਲ ਕੁਮਾਰ ਬੱਗਾ, ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਦੇ ਬਲਵੀਰ ਸਿੰਘ ਚੰਦੂ, ਡਾਕਟਰ ਅੰਬੇਦਕਰ ਭਵਨ ਕਮੇਟੀ ਦੇ ਕਾਮਰੇਡ ਗੁਲਜਾਰਾ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media