Wednesday, July 29, 2026

ਗੋਪਾਲ ਸ਼ਰਮਾ ਬਣੇ ਭਾਰਤ ਵਿਕਾਸ ਪ੍ਰੀਸ਼ਦ ਦੇ ਪੰਜਾਬ ਪ੍ਰਧਾਨ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੀ ਮੀਟਿੰਗ ਪਟਿਆਲਾ ਵਿਖੇ ਹੋਈ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁੱਦੇਦਾਰਾਂ ਨੇ ਸ਼ਿਰਕਤ ਕੀਤੀ।ਜਿਸ ਦੌਰਾਨ ਗੋਪਾਲ ਸ਼ਰਮਾ ਦੇ ਕੰਮਾਂ ਨੂੰ ਦੇਖਦੇ ਹੋਏ ਉਨਾਂ ਨੂੰ ਸਾਲ 2022-23 ਭਾਰਤ ਵਿਕਾਸ ਪ੍ਰੀਸ਼ਦ ਦਾ ਪੰਜਾਬ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨਾਂ ਤੋਂ ਇਲਾਵਾ ਡੀ.ਪੀ.ਐਸ ਛਾਬੜਾ ਜਰਨਲ ਸਕੱਤਰ, ਨਵਦੀਪ ਗੁਪਤਾ ਫਾਇਨਾਂਸ ਸਕੱਤਰ ਪੰਜਾਬ ਚੁਣੇ ਗਏ।ਗੋਪਾਲ ਸ਼ਰਮਾ ਵਲੋਂ ਵੱਡੇ ਪੱਧਰ ‘ਤੇ ਸੁਨਾਮ ਨੇਤਰ ਬੈਂਕ ਸੰਮਤੀ, ਲਾਇਨਜ਼ ਕਲੱਬ ਅਤੇ ਸ਼ਹਿਰ ਦੀਆਂ ਕਈ ਹੋਰ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਿੱਚ ਪਹਿਲ ਦੇ ਆਧਾਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ।ਉਨ੍ਹਾਂ ਦੇ ਪਰਿਵਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਰਾਜਨੀਤਕ ਪਾਰਟੀਆਂ ਅਤੇ ਬ੍ਰਾਹਮਣ ਸਭਾ ਦੇ ਨਾਲ ਜੁੜ ਕੇ ਬ੍ਰਾਹਮਣ ਭਾਈਚਾਰੇ ਲਈ ਸੇਵਾ ਨਿਭਾਈ ਜਾ ਰਹੀ ਹੈ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …