Tuesday, July 28, 2026

ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਵਲੋਂ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ ਗਿਆ।ਬੇਰੁਜ਼ਗਾਰ ਅਧਿਆਪਕਾਂ ਵਲੋਂ ਈ.ਟੀ.ਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ।ਉਨਾਂ ਦੀਆਂ ਮੰਗਾਂ ਸੁਣਨ ਉਪਰੰਤ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਭਰੋਸਾ ਦਿੱਤਾ ਗਿਆ ਕਿ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਦੀਆਂ ਮੰਗਾਂ ਦਾ ਜਲਦ ਠੋਸ ਹੱਲ ਕੀਤਾ ਜਾਵੇਗਾ ।
                   ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ, ਜੱਗਾ ਬੋਹਾ, ਅਮਰਿੰਦਰ ਜੋਨੀ, ਗੁਰਦੀਪ, ਲਾਡੀ, ਗੁਰਸੰਗਤ ਮਾਨਸਾ ਤੇ ਬੇਅੰਤ ਮਾਨਸਾ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਲਗਾਤਾਰ ਕਾਂਗਰਸ ਸਰਕਾਰ ਤੋਂ ਪੰਜ ਸਾਲ ਨੌਕਰੀ ਤਾਂ ਨਹੀਂ ਮਿਲੀ, ਸਿਰਫ ਡਾਂਗਾਂ ਤੇ ਝੂਠੇ ਪਰਚੇ ਹਿੱਸੇ ਆਏ ਹਨ।ਈ.ਟੀ.ਟੀ ਅਧਿਆਪਕਾਂ ਦੀਆਂ 2364 ਤੇ 6635 ਪੋਸਟਾਂ ਨਿਕਲੀਆਂ ਸਨ, ਜੋ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰਟ ਕੇਸਾਂ ਵਿੱਚ ਫਸ ਕੇ ਰੋਹ ਗਈਆਂ।ਇਨ੍ਹਾਂ ਭਰਤੀਆਂ ਨੂੰ ਕੋਰਟ ਕੇਸ ਵਿਚੋਂ ਬਾਹਰ ਕੱਢ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਜਾਣ।ਉਨਾਂ ਕਿਹਾ ਕਿ 5994 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤਾਂ ਜਾਰੀ ਹੋਇਆ ਹੈ, ਪਰ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ।ਇਸ ਲਈ ਸਰਕਾਰ ਨੂੰ ਅਪੀਲ ਹੈ ਕਿ ਉਹ ਜਲਦੀ ਤੋਂ ਜਲਦੀ ਆਨਲਾਇਨ ਪੋਰਟਲ ਖੋਹਲੇੇ।ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਜਲਦ ਭਰਤੀਆਂ ਪੂਰੀਆਂ ਨਹੀਂ ਕੀਤੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …