ਕਿਹਾ, ਪਿੰਡਾਂ ਵਿੱਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 70 ਫੀਸਦੀ ਤੋਂ ਵੱਧ
ਵਸੋਂ ਪਿੰਡਾਂ ਵਿੱਚ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨਾਂ ਨੂੰ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਵਜੋਂ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਨਾਂ ਦੀ ਕੋਸ਼ਿਸ਼ ਹੋਵੇਗੀ ਮਾਨ ਸਾਹਿਬ ਦੀਆਂ ਆਸਾਂ-ਉਮੀਦਾਂ ‘ਤੇ ਖਰਾ ਉਤਰ ਸਕਾਂ।ਉਨਾਂ ਕਿਹਾ ਕਿ ਇਸ ਵੇਲੇ ਪਿੰਡਾਂ ਵਿੱਚ ਸਾਫ-ਸੁਥਰਾ ਪੀਣ ਵਾਲਾ ਪਾਣੀ ਪੁੱਜਦਾ ਕਰਨਾ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨੇ ਵੱਡੀਆਂ ਲੋੜਾਂ ਹਨ ਅਤੇ ਇਨਾਂ ਕੰਮਾਂ ਨੂੰ ਤਰਜ਼ੀਹੀ ਅਧਾਰ ‘ਤੇ ਕੀਤਾ ਜਾਵੇਗਾ।ਕੈਬਨਿਟ ਮੰਤਰੀ ਦਾ ਅਹੁੱਦਾ ਸੰਭਾਲਣ ਮਗਰੋਂ ਅੰਮ੍ਰਿਤਸਰ ਪਹੁੰਚੇ ਧਾਲੀਵਾਲ ਨੇ ਕਿਹਾ ਕਿ ਉਨਾਂ ਨੇ ਅਹੁੱਦਾ ਸੰਭਾਲਣ ਉਪਰੰਤ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਧਾਲੀਵਾਲ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡੀ.ਸੀ.ਪੀ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਤੇ ਹੋਰ ਅਧਿਕਾਰੀਆਂ ਨੇ ਉਨਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ‘ਜੀ ਆਇਆਂ’ ਕਿਹਾ।ਪੁਲਿਸ ਬਲਾਂ ਨੇ ਸਲਾਮੀ ਦੇ ਕੇ ਰਸਮੀ ਤੌਰ ‘ਤੇ ਉਨਾਂ ਦਾ ਸਵਾਗਤ ਕੀਤਾ।ਧਾਲੀਵਾਲ ਨੇ ਪੇਂਡੂ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਸਥਾਪਿਤ ਕੀਤੇ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ ਅਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧ ਦੇ ਫੁੱਲ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ।
ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਛਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਿਕ ਬਰਾਬਰੀ ਵਾਲਾ ਸਮਾਜ ਸਿਰਜਿਆ ਜਾਵੇ।ਇਸ ਮੌਕੇ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀ ਗੁਰਸ਼ਰਨ ਸਿੰਘ ਖਹਿਰਾ, ਪ੍ਰਧਾਨ ਬਲਦੇਵ ਬੱਬੂ ਚੇਤਨਪੁਰਾ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਚੇਤਨਪੁਰਾ, ਪ੍ਰੋ. ਗੁਰਵਿੰੰਦਰ ਸਿੰਘ ਮੰਮਣਕੇ ਤੇ ਹੋੋਰ ਸਖਸ਼ੀਅਤਾਂ ਹਾਜ਼ਰ ਸਨ।
Punjab Post Daily Online Newspaper & Print Media