Wednesday, July 29, 2026

ਟਰਾਂਸਪੋਰਟ ਮਾਫੀਏ ਦਾ ਹੋਵੇਗਾ ਖਾਤਮਾ – ਕੈਬਨਿਟ ਮੰਤਰੀ ਲਾਲਜੀਤ ਭੁੱਲਰ

ਕਿਹਾ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਬਣਨਗੇ ਸਰਕਾਰ ਲਈ ਕਮਾਈ ਦੇ ਸਾਧਨ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਰਾਜ ਵਿਚੋਂ ਟਰਾਂਸਪੋਰਟ ਮਾਫੀਏ ਦਾ ਖਾਤਮਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਵੱਡੇ ਜਨਤਕ ਅਦਾਰੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਕਿ ਸਰਕਾਰੀ ਖਜ਼ਾਨੇ ਦੀ ਕਮਾਈ ਦਾ ਸਾਧਨ ਬਣ ਸਕਣ।ਭੁੱਲਰ ਨੇ ਕਿਹਾ ਕਿ ਕੈਬਨਿਟ ਮੰਤਰੀ ਦਾ ਅਹੁੱਦਾ ਸੰਭਾਲਣ ਮਗਰੋਂ ਉਹਨਾਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਲਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਨਾਜਾਇਜ਼ ਚੱਲਦੀਆਂ ਬੱਸਾਂ ਚਾਹੇ ਉਹ ਕਿਸੇ ਵੀ ਰਾਜਸੀ ਧਿਰ ਜਾਂ ਮੋਹਤਬਰ ਦੀਆਂ ਹੋਣ ਜ਼ਬਤ ਕੀਤੀਆਂ ਜਾਣਗੀਆਂ।

Check Also

ਸਿੱਖਿਆ ਖੇਤਰ ‘ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ, ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ – ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …