ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸੇ ਦੌਰਾਨ ਅੱਜ ਕਾਰ ਸੇਵਾ ਵਾਲੇ ਮਹਾਂਪੁਰਖਾਂ
ਨਾਲ ਵਿਸ਼ੇਸ਼ ਇਕੱਤਰਤਾ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਚੱਲਦੀਆਂ ਕਾਰ ਸੇਵਾਵਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਕੀਤੇ ਜਾ ਰਹੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਦੀ ਬੇਨਤੀ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਮਹਾਂਪੁਰਖਾਂ ਨੇ ਚੱਲ ਰਹੀਆਂ ਕਾਰ ਸੇਵਾਵਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕੀਤੇ ਜਾ ਚੁੱਕੇ ਕਾਰਜਾਂ ਬਾਰੇ ਵੀ ਦੱਸਿਆ।ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਜ਼ਰੂਰੀ ਕਾਰਜ਼ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਜਾਣ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਕਿ ਉਹ ਵੱਧ ਤੋਂ ਵੱਧ ਕਾਰ ਸੇਵਾਵਾਂ ਵਿਚ ਸਹਿਯੋਗ ਕਰਨ ਅਤੇ ਕੀਤੇ ਜਾ ਰਹੇ ਕਾਰਜਾਂ ਦੀ ਰਿਪੋਰਟ ਸਮੇਂ ਸਮੇਂ ਦਫ਼ਤਰ ਨੂੰ ਭੇਜਦੇ ਰਹਿਣ।
ਇਕੱਤਰਤਾ ‘ਚ ਅਲਵਿੰਦਰਪਾਲ ਸਿੰਘ ਪੱਖੋਕੇ, ਬਲਵਿੰਦਰ ਸਿੰਘ ਵੇਈਂਪੂਈਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਪਰਮਜੀਤ ਸਿੰਘ ਖਾਲਸਾ ਬਰਨਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਭਗਤ ਸਿੰਘ, ਬਾਬਾ ਭਿੰਦਾ ਸਿੰਘ, ਬਾਬ ਸੁਬੇਗ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਤੇਜਿੰਦਰਪਾਲ ਸਿੰਘ, ਪ੍ਰਿਤਪਾਲ ਸਿੰਘ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਮਹਿੰਦਰ ਸਿੰਘ ਆਹਲੀ, ਓ.ਐਸ.ਡੀ ਸਤਬੀਰ ਸਿੰਘ ਧਾਮੀ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਰ ਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media