ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਸਦਕਾ ਅਤੇ ਡਿਪਟੀ ਕਮਿਸਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸੈਲਫ ਹੈਲਪ ਗਰੁੱਪ ਵਲੋਂ ਇੱਕ ਵਿਕਰੀ ਸਟਾਲ ਲਗਾਇਆ ਗਿਆ।ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸੈਲਫ ਹੈਲਪ ਗਰੁੱਪ ਬੰਧਾਨੀ ਦੀ ਸੰਚਾਲਿਕਾ ਮੀਨੂੰ, ਸਾਕਸ਼ੀ ਛੱਤਵਾਲ ਅਤੇ ਪੂਨਮ ਤੋਂ ਇਲਾਵਾ ਕਈ ਹੋਰ ਇਸ ਸਮੇਂ ਹਾਜ਼ਰ ਸਨ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਉਪਰਾਲਾ ਹੈ ਕਿ ਸੈਲਫ ਹੈਲਪ ਗਰੁੱਪਾਂ ਨੂੰ ਲੋਕਾਂ ਵਿੱਚ ਲੈ ਕੇ ਆਉਣਾ ਅਤੇ ਸਿੱਧੇ ਤੋਰ ‘ਤੇ ਗਰੁੱਪਾਂ ਨੂੰ ਮਾਰਕਟਿੰਗ ਪ੍ਰਦਾਨ ਕਰਨਾ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਜਿਥੇ ਸੈਲਫ ਹੈਲਪ ਗਰੁੱਪ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਲੋਕਾਂ ਨੂੰ ਵੀ ਸ਼ੁੱਧ ਬਣਾਇਆ ਹੋਇਆ ਸਮਾਨ ਉਪਲਬਧ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸੈਲਫ ਹੈਲਪ ਗਰੁੱਪਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਵਲੋਂ ਸੈਲਫ ਹੈਲਪ ਗਰੁੱਪ ਚਲਾਉਣ ਵਾਲੀ ਸੰਚਾਲਿਕਾ ਅਤੇ ਹੋਰ ਮੈਂਬਰਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media