Saturday, July 25, 2026

ਖਾਲਸਾ ਕਾਲਜ ਇੰਜਨੀਅਰਿੰਗ ਵਲੋਂ ‘ਵਿਸ਼ਵ ਜਲ ਦਿਵਸ’ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਨੇ ਦਿਨੋ ਦਿਨ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ‘ਭੂਮੀਗਤ ਪਾਣੀ: ਅਦਿੱਖ ਤੇ ਦਿੱਖ’ ਵਿਸ਼ੇ ’ਤੇ ‘ਵਿਸ਼ਵ ਜਲ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ।
                       ਕਾਲਜ ਡਾਇਰੈਕਟਰ ਡਾ. ਮਜ਼ੂ ਬਾਲਾ ਦੇ ਸਹਿਯੋਗ ਨਾਲ ਉਲੀਕੇ ਇਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਰਣਜੀਤ ਐਵੀਨਿਊ ਦੇ ਵੱਖ-ਵੱਖ ਬਲਾਕਾਂ ’ਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਪਾਣੀ ਦੀ ਮਹੱਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ।ਡਾ. ਬਾਲਾ ਨੇ ਦੱਸਿਆ ਕਿ ਇਸ ਰੈਲੀ ਦਾ ਮਕਸਦ ਅਸਲ ’ਚ ਸਮਾਜ ਨੂੰ ਪਾਣੀ ਦੇ ਚੱਲ ਰਹੇ ਸੰਕਟ ਬਾਰੇ ਜਾਗਰੂਕ ਕਰਨਾ ਸੀ।ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਲੋਕਾਂ ਨੂੰ ਜਾਗ੍ਰਿਤ ਕਰਨਾ ਅਤੇ ਉਨ੍ਹਾਂ ਦਾ ਇਸ ਸਬੰਧੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।ਕਾਲਜ ਵਿਦਿਆਰਥੀਆਂ ਨੇ ਪੋਸਟਰ ਅਤੇ ਰੈਲੀ ਰਾਹੀਂ ਆਪਣੇ ਵਿਚਾਰ ਸਭਨਾ ਸਾਹਮਣੇ ਪੇਸ਼ ਕੀਤੇ।
                       ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮਾਗਮ ਦੇ ਸੰਚਾਲਕ ਅਤੇ ਕੋਆਰਡੀਨੇਟਰ ਡਾ: ਰਿਪਿਨ ਕੋਹਲੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀਆਂ ਜਾਗਰੂਕਤਾ ਰੈਲੀਆਂ ਅਤੇ ਸਮਾਗਮ ਭਵਿੱਖ ’ਚ ਜਾਰੀ ਰੱਖਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸੰਕਟ ਤੋਂ ਚੌਕਸ ਰਹਿਣ ਅਤੇ ਇਸ ਸਬੰਧੀ ਠੋਸ ਉਪਰਾਲੇ ਕਰ ਸਕਣ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਮਹਿੰਦਰ ਸੰਗੀਤਾ, ਇੰਜ਼: ਬਿਕਰਮਜੀਤ ਸਿੰਘ, ਡਾ. ਰਿਪਿਨ ਕੋਹਲੀ, ਪੀ. ਪ੍ਰਸ਼ਾਂਤ, ਤਾਰਿਕ ਅਹਿਮਦ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …