ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਅੰਮ੍ਰਿਤਸਰ ਡਿਵੀਜ਼ਨ ਦੀ ਟਰੇਡ ਯੂਨੀਅਨਾਂ ਵਲੋਂ 28-29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦੇ ਸੱਦੇ ਸਬੰਧੀ ਇੱਕ ਹੰਗਾਮੀ ਮੀਟਿੰਗ ਹੋਈ ।ਜਿਸ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ ਭਾਰਤੀਆ ਪੋਸਟਲ ਕਰਮਚਾਰੀ ਐਸੋਸੀਏਸ਼ਨ ਗਰੁੱਪ ‘ਸੀ’ ਪੰਜਾਬ ਉਚੇਚੇ ਤੌਰ ‘ਤੇ ਸ਼ਾਮਿਲ ਹੋਏ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 28 ਅਤੇ 29 ਮਾਰਚ 2022 ਨੂੰ ਹੋਣ ਵਾਲੀ ਰਾਜਨੀਤੀ ਤੋਂ ਪ੍ਰੇਰਿਤ ਦੇਸ਼ ਵਿਆਪੀ ਹੜਤਾਲ ਵਿੱਚ ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਭਾਗ ਨਹੀਂ ਲਵੇਗੀ।ਉਹਨਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਡਵੀਜ਼ਨਾਂ ‘ਚ ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਦੇ ਮੈਬਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਜਲਦ ਹੀ ਉਹਨਾਂ ਡਵੀਜ਼ਨਾਂ ਵਿੱਚ ਧਰਨਾ ਪ੍ਰਦਸ਼ਨ ਕਰਨ ਸਬੰਧੀ ਪ੍ਰੋਗਰਾਮ ਉਲੀਕਆ ਜਾਵੇਗਾ।
ਮੀਟਿੰਗ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ, ਅਮਰਜੀਤ ਸਿੰਘ ਵੈਦ ਡਵੀਜ਼ਨ ਸਕੱਤਰ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਭਾਟੀਆ, ਨਰੇਸ਼ ਕੁਮਾਰ, ਗੁਰਮੀਤ ਸਿੰਘ ਤੇ ਰਾਮ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media