Thursday, July 3, 2025
Breaking News

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਣਾਂ ਨੇ ਹਾਸਲ ਕੀਤੇ ਇਨਾਮ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਫ਼ਲਾਵਰ ਸ਼ੋਅ ’ਚ ਪੌਦਿਆਂ ਅਤੇ ਫੁੱਲਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਇਨਾਮ ਪ੍ਰਾਪਤ ਕੀਤੇ ਹਨ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੇ ਬਾਗਬਾਨਾਂ ਦੀ ਮਿਹਨਤ ਸਦਕਾ ਜੀ.ਐਨ.ਡੀ.ਯੂ ਵਲੋਂ ਕਰਵਾਏ ਫਲਾਵਰ ਸ਼ੋਅ ’ਚ ਦੌਰਾਨ ਫੁੱਲਾਂ ਦੀ ਰੰਗੋਲੀ ਬਣਾਈ। ਜਿਸ ਵਿੱਚ ਅਨਮੋਲਪ੍ਰੀਤ ਕੌਰ ਨੇ ਪਹਿਲਾ ਅਤੇ ਚੰਨਪ੍ਰੀਤ ਕੌਰ ਅਤੇ ਜਸ਼ਨਬੀਰ ਕੌਰ ਨੇ ਦੂਜਾ ਇਨਾਮ ਪ੍ਰਾਪਤ ਕੀਤਾ ਹੈ।ਡਾ. ਸੁਰਿੰਦਰ ਕੌਰ ਨੇ ਸ਼੍ਰੀਮਤੀ ਗੀਤ ਬਾਵਾ ਅਤੇ ਸ੍ਰੀਮਤੀ ਰਾਜਬੀਰ ਕੌਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …