ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਪ੍ਰਤੀ ਵਫ਼ਾਦਾਰੀ ਨਾਲ ਸੇਵਾਵਾਂ
ਨਿਭਾਉਣ ਸਬੰਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ਦੌਰਾਨ ਫਲੋਰੈਂਸ ਨਾਇਟਿੰਗੇਲ ਦੀ ਜੀਵਨ ਸ਼ੈਲੀ ’ਤੇ ਚਾਨਣਾ ਪਾਇਆ ਗਿਆ।
ਸਮਾਗਮ ਦਾ ਅਗਾਜ਼ ਪ੍ਰਿੰ: ਡਾ. ਕਮਲਜੀਤ ਕੌਰ ਨੇ ਅਧਿਆਪਕਾਂ ਦੇ ਨਾਲ ਮਿਲ ਕੇ ਸ਼ਮਾ ਰੌਸ਼ਨ ਕਰਕੇ ਕੀਤਾ।ਉਨਾਂ ਨੇ ਕਾਲਜ ‘ਚ ਨਵੇਂ ਵਿਦਿਆਰਥੀਆਂ ਨੂੰ ਕਿਹਾ ਕਿ ਨਰਸਿੰਗ ਬਹੁਤ ਮਹਾਨ ਤੇ ਪਾਕ ਕਿੱਤਾ ਹੈ।ਕਿਉਂਕਿ ਡਾਕਟਰ ਤੋਂ ਬਾਅਦ ਮਰੀਜ਼ਾਂ ਦੀ ਸਿਹਤਯਾਬੀ ਤੱਕ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਨੇ ਸਮੇਂ ਸਮੇਂ ’ਤੇ ਮਰੀਜ਼ਾਂ ਦੇ ਇਲਾਜ਼, ਖੁਰਾਕ ਅਤੇ ਚੈਕਅੱਪ ਦਾ ਧਿਆਨ ਰੱਖਣਾ ਹੁੰਦਾ ਹੈ।ਇਸ ਲਈ ਨਰਸਿੰਗ ਕੋਰਸ ਨੂੰ ਆਪਣਾ ਮੁੱਢਲਾ ਫ਼ਰਜ਼ ਸਮਝਦੇ ਹੋਏ ਸੇਵਾ ਭਾਵਨਾ, ਮਿਹਨਤ ਅਤੇ ਲਗਨ ਨਾਲ ਨਿਭਾਉਣ ਲਈ ਤੱਤਪਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਪ੍ਰਤੀ ਈਮਾਨਦਾਰੀ ਅਤੇ ਦਇਆ ਭਾਵਨਾ ਨਾਲ ਸੇਵਾ ਨਿਭਾਉਣ ਲਈ ਮੋਮਬੱਤੀਆ ਜਗਾ ਕੇ ਸਹੁੰ ਚੁਕਾਈ।ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਸਮੂਹ ਵਿਦਿਆਰਥੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media