ਸ਼ਹੀਦ ਕੌਮ ਦਾ ਸਰਮਾਇਆ ਅਤੇ ਜਿੰਦ ਜਾਨ ਹੁੰਦੇ ਹਨੁਸਿੰਘ ਸਾਹਿਬ ਗਿਆਨੀ ਰਵੇਲ ਸਿੰਘ
ਅੰਮ੍ਰਿਤਸਰ, 24 ਨਵਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵ’ਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾੁਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਵ’ਲੋਂ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਹੁਕਮਨਾਮਾ ਲਿਆ।
ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਅਤੇ ਜਿੰਦਜਾਨ ਹੁੰਦੇ ਹਨ।ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਉਹ ਮਹਾਨ ਸ਼ਹੀਦ ਸਨ ਜਿਨ੍ਹਾਂ ਤਿਲਕ ਜੰਞੂੰ ਦੇ ਰਾਖੇ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਪਹਿਲਾਂ ਗੁਰੂ ਦੇ ਸਨਮੁੱਖ ਹੋ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਸਮੇਂ ਦੇ ਨਿਰਦਈ ਅਤੇ ਜ਼ਾਲਮ ਬਾਦਸ਼ਾਹ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਕਲਮ ਕਰਨ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਚਿਰਵਾ ਕੇ ਸਹੀਦ ਕਰਵਾਇਆ , ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਨਾਲ ਜਲਾ ਕੇ ਸ਼ਹੀਦ ਕਰਵਾਇਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਉਬਾਲ ਕੇ ਸ਼ਹੀਦ ਕਰਵਾਇਆ। ਪਰ ਗੁਰੂ ਕੇ ਸਿੱਖ ਅਡੋਲ ਚਿੱਤ ਇਲਾਹੀ ਬਾਣੀ ਦਾ ਪਾਠ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸਾਨੂੰ ਵੀ ਉਨ੍ਹਾਂ ਮਹਾਨ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਗੁਰੂ ਤੋਂ ਬੇਮੁੱਖ ਹੋਣ ਦੀ ਬਿਜਾਏ ਹਮੇਸ਼ਾਂ ਉਸ ਦੇ ਅੰਗ ਸੰਗ ਰਹਿਣਾ ਚਾਹੀਦਾ ਹੈ।
ਇਸ ਮੌਕੇ ਸ: ਪ੍ਰਤਾਪ ਸਿੰਘ ਮੈਨੇਜਰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ: ਜਤਿੰਦਰ ਸਿੰਘ, ਸ: ਬਿਅੰਤ ਸਿੰਘ ਅਨੰਦਪੁਰੀ, ਸ: ਸੁਖਰਾਜ ਸਿੰਘ, ਸz: ਹਰਜਿੰਦਰ ਸਿੰਘ ਤੇ ਸ: ਭੁਪਿੰਦਰ ਸਿੰਘ ਐਡੀ: ਮੈਨੇਜਰ, ਸ: ਲਖਬੀਰ ਸਿੰਘ ਤੇ ਸ: ਗੁਰਮੀਤ ਸਿੰਘ ਮੀਤ ਮੈਨੇਜਰ ਤੋਂ ਇਲਾਵਾ ਸਟਾਫ਼ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।