Tuesday, November 24, 2026

ਮੁਲਾਜ਼ਮ ਜਥੇਬੰਦੀਆਂ ਦੀ ਦੋ ਦਿਨਾ ਹੜਤਾਲ ਦੇ ਪਹਿਲੇ ਦਿਨ ਵਿਸ਼ਾਲ ਰੈਲੀ 28 ਨੂੰ – ਆਸਲ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਮਜ਼ਦੂਰ/ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਕੇਂਦਰੀ ਮਜ਼ਦੂਰ/ਮੁਲਾਜ਼ਮ ਜਥੇਬੰਦੀਆਂ ਵਲੋਂ 28 ਤੇ 29 ਮਾਰਚ ਨੂੰ ਦੋ ਦਿਨ ਦੀ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।ਕਾਮਰੇਡ ਅਮਰਜੀਤ ਸਿੰਘ ਆਸਲ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਵਿਖੇ ਏਟਕ, ਹਿੰਦ ਮਜ਼ਦੂਰ ਸਭਾ, ਸੀ.ਟੀ.ਯੂ ਪੰਜਾਬ ਇੰਟਕ, ਬੈਂਕ ਮੁਲਾਜ਼ਮ, ਬਿਜਲੀ ਮੁਲਾਜ਼ਮ, ਟਰਾਂਸਪੋਰਟ, ਐਲ.ਆਈ.ਸੀ ਆਦਿ ਸਮੂਹ ਕੇਂਦਰੀ ਅਤੇ ਸਟੇਟ ਮੁਲਾਜਮਾਂ ਵੱਲੋਂ ਹੜਤਾਲ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਹੜਤਾਲ ਦੇ ਪਹਿਲੇ ਦਿਨ ਮੁਲਾਜ਼ਮ ਜਥੇਬੰਦੀਆਂ ਵਲੋਂ 28-03-2022 ਨੂੰ ਦਿਨ ਦੇ 12.00 ਵਜੇ ਕੰਪਨੀ ਬਾਗ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …