Saturday, March 7, 2026

ਹੋਲੇ ਮਹੱਲੇ ‘ਤੇ ਗੁ. ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਾਇਆ ਫ੍ਰੀ ਮੈਡੀਕਲ ਕੈਂਪ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਬੀਤੇ ਤਕਰੀਬਨ 25 ਸਾਲਾਂ ਤੋਂ ਬੇਸਹਾਰਾ ਗਰੀਬਾਂ ਤੇ ਲੋੜਵੰਦ ਰੋਗੀਆਂ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ (ਰਜਿ.) ਅੰਮ੍ਰਿਤਸਰ ਵਲੋਂ ਹਾਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ‘ਤੇ ਗੁ. ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਫ੍ਰੀ ਮੈਡੀਕਲ ਕੈਂਪ ਲਗਾੲਅਿਾ ਗਿਆ।ਸੰਸਥਾ ਦੇ ਜਨਰਲ ਸਕੱਤਰ ਗੁਰਬਖਸ਼ ਸਿੰਘ ਬੱਗਾ ਦੀ ਅਗਵਾਈ ‘ਚ ਲੱਗੇ ਇਸ ਕੈਂਪ ਦੌਰਾਨ ਡਾ. ਸਤਨਾਮ ਸਿੰਘ ਨੇ 3735 ਮਰੀਜ਼ਾਂ ਦਾ ਚੈਕਅੱਪ ਕਰਕੇ ਉਨਾਂ ਨੁੰ ਮੁਫਤ ਦਵਾਈਆਂ ਦਿੱਤੀਆਂ।ਜੀਵਨ ਸਿੰਘ, ਠੈਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਭੁਪਿੰਦਰ ਸਿੰਘ, ਮੋਹਨ ਸਿੰਘ, ਅਵਤਾਰ ਸਿੰਘ, ਬੀਬੀ ਸੁਰਿੰਦਰ ਕੌਰ ਅਤੇ ਮੁਖਵਿੰਦਰ ਸਿੰਘ ਆਦਿ ਨੇ ਵੀ ਇਸ ਕੇਂਪ ਵਿੱਚ ਆਪਣਾ ਯੋਗਦਾਨ ਪਾਇਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …