ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਆਜ਼ਾਦੀ ਦਿਹਾੜੇ ਦੇ 75 ਸਾਲਾਂ ਦੀ ਯਾਦ ਵਿੱਚ ਦੋ ਰੋਜ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਜ਼ਰਾ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਸੰਜੇ ਮੈਣੀ ਨੇ ਇਸ ਸਮਾਗਮ ਦਾ ਉਦਘਾਟਨ ਵਜ਼ਰਾ ਯੋਧਿਆਂ, ਨਾਗਰਿਕ ਸ਼ਖ਼ਸੀਅਤਾਂ ਅਤੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ।ਚੀਫ ਆਫ਼ ਸਟਾਫ ਨੇ ਸਵੇਰੇ ਸਾਈਕਲ ਮੁਹਿੰਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ 8 ਦਿਨਾਂ ‘ਚ ਪੰਜਾਬ ਦੇ ਸਾਰੇ ਇਤਿਹਾਸਕ ਕਿਲ੍ਹਿਆਂ ਨੂੰ ਛੂਹੇਗੀ।ਸਤਿਕਾਰ ਅਤੇ ਸ਼ਰਧਾ ਦੇ ਚਿੰਨ੍ਹ ਵਜੋਂ ਆਜ਼ਾਦੀ ਸੰਗਰਾਮ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਤੋਂ ਇਕੱਠੀ ਕੀਤੀ `ਸ਼ਹੀਦਂੋ ਕੀ ਮਿੱਟੀ` ਨੂੰ ਵੀ ਸਾਡੇ ਜੰਗੀ ਨਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਸੀ।
ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਕਰਵਾਏ ਗਏ ਇਸ ਮੈਗਾ ਈਵੈਂਟ ਨੂੰ ਲੋਕਾਂ ਅਤੇ ਖਾਸ ਤੌਰ `ਤੇ ਸਕੂਲ ਜਾਣ ਵਾਲੇ ਬੱਚਿਆਂ ਵਲੋਂ ਬਹੁਤ ਹੀ ਨਿੱਘਾ ਹੁੰਗਾਰਾ ਮਿਲਿਆ ਜੋ ਮਿਲਟਰੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਮਲਟੀ ਐਕਟੀਵਿਟੀ ਡਿਸਪਲੇ ਅਤੇ ਕੈਨਾਈਨ ਸ਼ੋਅ ਦੇ ਗਵਾਹ ਸਨ।
ਸਮਾਗਮ ਦੀ ਸ਼ੁਰੂਆਤ ‘ਤੇ ਮੁੱਖ ਮਹਿਮਾਨ ਵਜ਼ਰਾ ਕੋਰ ਦੇ ਚੀਫ਼ ਆਫ਼ ਸਟਾਫ਼ ਵਲੋਂ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ, ਜਿਸ ਤੋਂ ਬਾਅਦ ਫ਼ੌਜ ਦੇ ਹੈਲੀਕਾਪਟਰਾਂ ਵਲੋਂ ਫਲਾਈ ਪਾਸਟ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।ਸਕੂਲ ਜਾਣ ਵਾਲੇ ਬੱਚਿਆਂ, ਐਨ.ਸੀ.ਸੀ ਕੈਡਿਟਾਂ ਅਤੇ ਬਹੁਤ ਸਾਰੇ ਪਤਵੰਤਿਆਂ ਨਾਲ ਇਹ ਸਥਾਨ ਖੁਸ਼ਹਾਲ ਹੋ ਗਿਆ, ਜਿਸ ਨਾਲ ਵਾਤਾਵਰਣ ਵਿੱਚ ਉਤਸ਼ਾਹ ਵਧ ਗਿਆ।ਫੌਜੀ ਬੈਂਡ ਦੇ ਪ੍ਰਦਰਸ਼ਨ ਨੇ ਮਾਹੌਲ ਦੇਸ਼ ਭਗਤੀ ਨਾਲ ਭਰ ਦਿੱਤਾ।ਸ਼ਾਮ ਨੂੰ ਜਲ੍ਹਿਆਂਵਾਲਾ ਬਾਗ ਵਿਖੇ ਯਾਦਗਾਰੀ ਅਸਥਾਨ `ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …