ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮੈਡਮ ਹਰਵਿੰਦਰ ਕੌਰ ਤੇ
ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ‘ਚ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ‘ਤੇ ਵਧਾਈ ਦਿੱਤੀ ਗਈ।ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪ੍ਰੋ. (ਡਾ.) ਕਰਨਜੀਤ ਸਿੰਘ ਜਦੋਂ ਤੋਂ ਯੂਨੀਵਰਸਿਟੀ ਦੇ ਰਜਿਸਟਰਾਰ ਬਣੇ ਹਨ ਉਨ੍ਹਾਂ ਦਾ ਨਾਨ-ਟੀਚਿੰਗ ਕਰਮਚਾਰੀਆਂ ਪ੍ਰਤੀ ਵਤੀਰਾ ਹਾਂ ਪੱਖੀ ਰਿਹਾ ਹੈ।ਐਸੋਸੀਏਸ਼ਨ ਵਾਹਿਗੁਰੂ ਪਾਸੋਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੀ ਹੋਈ ਅਰਦਾਸ ਕਰਦੀ ਹੈ ਕਿ ਉੇਹ ਏਸੇ ਤਰ੍ਹਾਂ ਸਿਹਤਯਾਬ ਰਹਿਣ ਅਤੇ ਏਸੇ ਤਰ੍ਹਾਂ ਹੀ ਨਿਰਪੱਖ ਹੋ ਕੇ ਆਪਣੀਆਂ ਜਿੰਮੇਵਾਰੀਆਂ ਨਿਭਾਉਂਦੇ ਰਹਿਣ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media