ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਤ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੀ ਸਮੁੱਚੀ ਟੀਮ ਵਲੋਂ
ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਹੇਠ ਕਰਵਾਏ ਗਏ ਦਭਿਆਚਾਰਕ ਪ੍ਰੋਗਰਾਮਾਂ ਦੌਰਾਨ ਹੁਣ ਤੱਕ 160 ਦੇ ਕਰੀਬ ਗਾਇਕਾਂ ਅਤੇ ਗੀਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਵਿੱਚ ਸ਼ਾਮਲ ਗਾਇਕ ਲਾਭ ਹੀਰਾ, ਸ਼ਿੰਗਾਰਾ ਚਹਿਲ, ਮਰਹੂਮ ਗੀਤਕਾਰ ਬਾਪੂ ਦੇਵ ਥਰੀਕਿਆਂ ਵਾਲਾ, ਸੂਫੀ ਗਾਇਕ ਵਿੱਕੀ ਬਾਦਸ਼ਾਹ, ਲਵਲੀ ਨਿਰਮਾਣ ਧੂਰੀ, ਰਣਜੀਤ ਮਣੀ, ਗੁਰਬਖਸ਼ ਸ਼ੌਕੀ, ਫਿਰੋਜ਼ ਖਾਨ, ਮਾਸਟਰ ਸਲੀਮ, ਸਰਦਾਰ ਅਲੀ, ਗਿੱਲ ਅਕੋਈ ਵਾਲਾ, ਬਿੱਕਰ ਬੈਚੇਨ ਰੇਤਗੜ, ਤੀਰਥ ਸ਼ਰਮਾ, ਰਮੇਸ਼ ਬਰੇਟਾ, ਕਰਮਰਾਜ ਕਰਮਾਂ ਅਤੇ ਹੋਰ ਵੀ ਬਹੁਤ ਸਾਰੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਹੈ।
ਅੱਜ ਪਿੰਡ ਡਸਕਾ ਦੀ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਸ਼ਾਬੂ ਸ਼ਾਹ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਜਿਸ ਵਿੱਚ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਅਤੇ ਪ੍ਰਸਿੱਧ ਮੰਚ ਸੰਚਾਲਕ ਤੇ ਗਾਇਕ ਕੁਲਵੰਤ ਉਪਲੀ ਸੰਗਰੂਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਮੇਲਾ ਪ੍ਰਬੰਧਕਾਂ ਨੇ ਦੱਸਿਆ ਕਿ ਅਸ਼ੋਕ ਮਸਤੀ ਦੀ ਅਗਵਾਈ ਹੇਠ ਮੰਚ ਵਲੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ॥ਮੰਚ ਵਲੋਂ ਨਸ਼ਿਆਂ, ਹਥਿਆਰਾਂ ਅਤੇ ਨੰਗੇਜਵਾਦ ਗਾਇਕੀ ਨੂੰ ਪ੍ਰਮੋਟ ਕਰਨ ਵਾਲੇ ਗੀਤਕਾਰਾਂ ਅਤੇ ਕਲਾਕਾਰਾਂ ਦਾ ਵਿਰੋਧ ਵੀ ਕੀਤਾ ਜਾਦਾ ਹੈ।ਇਸ ਕਰਕੇ ਉਹ ਸਨਮਾਨ ਦੇ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਅਤੇ ਪ੍ਰਸਿੱਧ ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ ਸੰਗਰੂਰ ਨੇ ਮੇਲਾ ਕਰਵਾਉਣ ਵਾਲੀ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਗਾਇਕ ਮੇਘਾ ਮਾਣਕ, ਮੰਗਲ ਮੰਗੀ ਯਮਲਾ, ਕੁਲਦੀਪ ਕੰਠ, ਜਗਦੀਸ਼ ਦੀਸ਼ਾ, ਜੋਗਾ ਡਸਕਾ, ਨਛੱਤਰ ਚੰਗਾਲੀਵਾਲਾ, ਮਨਜੀਤ ਸ਼ਰਮਾ ਜੇਈ, ਗੁਰਮੀਤ ਲਹਿਰਾਂ ਕੁਲਦੀਪ ਚੋਬਰ ਆਦਿ ਗਾਇਕ ਤੇ ਗੀਤਕਾਰ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media