Wednesday, July 22, 2026

ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਹਜ਼ਰਤ ਦਰਗਾਹ ਬਾਬਾ ਮੀਰ ਸ਼ਾਹ ਕਮੇਟੀ ਮਜੀਠਾ ਰੋਡ ਵਲੋਂ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਪ੍ਰਧਾਨ ਰਾਮਪਾਲ ਸ਼ਰਮਾ ਅਤੇ ਮੁੱਖ ਸੇਵਾਦਾਰ ਨਰਿੰਦਰ ਟੀਨੂੰ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਜਿਸ ਵਿੱਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨਾਂ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 125 ਮਰੀਜਾਂ ਦਾ ਮੁਫਤ ਮੁਆਇਨਾ ਕੀਤਾ ਅਤੇ ਮੁਫਤ ਦਵਾਈਆਂ ਦਿੱਤੀਆ।ਕੈਂਪ ਦਾ ਉਦਘਾਟਨ ਅੰਮ੍ਰਿਤਸਰ ਦੇ ਸੰਯੁਕਤ ਪੁਲਿਸ ਕਮਿਸ਼ਨਰ ਸੂਬਾ ਸਿੰਘ ਵਲੋਂ ਕੀਤਾ ਗਿਆ।ਉਨਾਂ ਨੇ ਡਾ. ਵਾਧਵਾ ਵਲੋਂ ਸਮੇਂ-ਸਮੇਂ ਤੇ ਲਗਾਏ ਜਾਂਦੇ ਮੁਫਤ ਮੈਡੀਕਲ ਕੈਂਪਾਂ ਦੀ ਸ਼ਲਾਘਾ ਕੀਤੀ।ਡਾ. ਵਾਧਵਾ ਨੇ ਪ੍ਰਬੰਧਕੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਿਰ ਦੀ ਸੱਟ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿਤੀ।ਉਨ੍ਹਾਂ ਕਿਹਾ ਕਿ ਪਿਠ ਦੇ ਦਰਦ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ, ਸਗੋਂ ਤੁਰੰਤ ਮਾਹਿਰ ਡਾਕਟਰ ਕੋਲ ਜਾ ਕੇ ਹੀ ਇਲਾਜ਼ ਕਰਵਾਉਣਾ ਚਾਹੀਦਾ ਹੈ।
                ਇਸ ਮੌਕੇ ਥਾਣਾ ਸਦਰ ਦੇ ਐਸ.ਐਚ.ਓ ਗੁਰਬਿੰਦਰ ਸਿੰਘ, ਬਾਬਾ ਕਾਮਰੇਡ, ਠੇਕੇਦਾਰ ਕੁਲਵੰਤ ਸਿੰਘ, ਰਵਿੰਦਰ ਸੁਲਤਾਨਵਿੰਡ, ਕੇਵਲ ਕੁਮਾਰ, ਗੁਰਮੀਤ ਸਿੰਘ, ਕਿਸ਼ੋਰ ਕੁਮਾਰ, ਸਚਿਨ ਭਾਟੀਆ, ਮਨਪ੍ਰੀਤ ਸ਼ਰਮਾ, ਓਮ ਪ੍ਰਕਾਸ਼, ਚਰਨਜੀਤ ਸਿੰਘ, ਅਨਿਲ ਕੁਮਾਰ, ਅਸ਼ਵਨੀ ਮਹਾਜਨ, ਵਰਿੰਦਰ ਕਾਲਾ, ਡਾ. ਏ.ਕੇ ਸ਼ਰਮਾ, ਪਿਯੂਸ਼, ਸ਼ਿਵਮ ਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …