ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਵਧੀਕ ਜ਼ਿਲਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਲਗਾਈ ਮੁਕੰਮਲ ਪਾਬੰਦੀ ਦੀ ਮਿਆਦ ਵਿੱਚ ਵਾਧਾ ਕੀਤਾ ਹੈ।ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਿਵਲ ਸਰਜਨ ਸੰਗਰੂਰ ਨੇ ਉਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਣ ਦਾ ਯਤਨ ਕਰਦੇ ਹਨ। ਕੁੱਝ ਰੈਸਟੋਰੈਂਟਾਂ/ਹੱਕਾ ਬਾਰਾਂ ਵਲੋਂ ਆਉਣ ਵਾਲੇ ਗ੍ਰਾਹਕਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜਦੇ ਨੌਜਵਾਨ ਵੀ ਇਨਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ।ਇਸ ਦੇ ਨਾਲ-ਨਾਲ ਇਹ ਹੁੱਕਾ ਬਾਰ ਤੰਬਾਕੂਨੋੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਹੋਏ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਕਿਸੇ ਨੂੰ ਵੀ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤਾ ਗਿਆ ਇਹ ਹੁਕਮ 23 ਮਈ 2022 ਤੱਕ ਲਾਗੂ ਰਹੇਗਾ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media