ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ
ਕਾਰੋਬਾਰ ਬਿਊਰੋ ਵਿਖੇ 30 ਮਾਰਚ 2022 ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਏਅਰਟੈਲ, ਐਡਮੌਂਸ ਅਤੇ ਆਈ.ਸੀ.ਆਈ ਬੈਂਕ ਵਲੋਂ ਭਾਗ ਲਿਆ ਜਾਵੇਗਾ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਗਰੈਜਜ਼ੂੇਟ ਹੋਵੇਗੀ।ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੇੈਲਪਲਾਈਨ ਨੰ: 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media