ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਨੈਸ਼ਨਲ ਖੁਰਾਕ ਸੁਰੱਖਿਆ ਐਕਟ 2013 ਅਧੀਨ ਸ਼ਨਾਖਤ ਲਾਭਪਾਤਰੀਆਂ ਨੂੰ ਡੀਪੂ ਹੋਲਡਰਾਂ ਵਲੋਂ ਵੰਡੀ
ਜਾ ਰਹੀ ਕਣਕ ਵਿੱਚ ਕੀਤੀਆ ਜਾ ਰਹੀਆਂ ਊਣਤਾਈਆਂ ਬਾਰੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ‘ਤੇ ਤੁਰੰਤ ਅਤੇ ਮੋਕੇ ‘ਤੇ ਕਾਰਵਾਈ ਕਰਦੇ ਹੋਏ 8 ਡੀਪੂ ਹੋਲਡਰਾਂ ਦੀ ਜਰੂਰੀ ਵਸਤਾਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਗਿੱਲ ਜ਼ਿਲਾ੍ਹ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖੱਪਤਕਾਰ ਮਾਮਲੇ ਅੰਮ੍ਰਿਤਸਰ ਨੇ ਦੱਸਿਆ ਕਿ ਡੀਪੂ ਹੋਲਡਰ ਸੁਖਪਾਲ ਸਿੰਘ ਸੁਲਤਾਨਵਿੰਡ ਰੋਡ, ਤਸਵੀਰ ਸਿੰਘ ਚੋਗਾਵਾਂ, ਮੁਕੇਸ਼ ਕੁਮਾਰ ਛੇਹਰਟਾ, ਗੁਰਦੀਪ ਸਿੰਘ ਥੋਬਾ ਅਜਨਾਲਾ, ਸ਼੍ਰੀਮਤੀ ਨਰਿੰਦਰ ਕੌਰ ਥੋਬਾ ਅਜਨਾਲਾ, ਗੁਰਬਿੰਦਰ ਸਿੰਘ ਦਬੁਰਜੀ ਵੇਰਕਾ, ਸ਼੍ਰੀਮਤੀ ਗੀਤਾਂਜਲੀ ਮਜੀਠਾ ਰੋਡ ਅਤੇ ਕਸ਼ਮੀਰ ਕੌਰ ਬੁਤਾਲਾ ਦੇ ਡੀਪੂਆਂ ਦੀ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਇੰਨ੍ਹਾਂ ਵਲੋ ਲਾਭਪਾਤਰੀਆਂ ਨੂੰ ਬਣਦੀ ਕਣਕ ਪੂਰੀ ਮਿਕਦਾਰ ਵਿੱਚ ਨਹੀ ਦਿੱਤੀ ਜਾਂਦੀ।ਜ਼ਿਸ ਕਰਕੇ ਇੰਨ੍ਹਾਂ ਡੀਪੂਆਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ ।
ਗਿਲ ਨੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਸਮੂਹ ਡੀਪੂ ਹੋਲਡਰਾਂ ਨੂੰ ਸਖਤ ਹਦਾਇਤ ਕੀਤੀ ਕਿ ਨੈਸ਼ਨਲ ਖੁਰਾਕ ਸੁਰੱਖਿਆ ਐਕਟ 2013 ਅਧੀਨ ਸ਼ਨਾਖਤ ਲਾਭਪਾਤਰੀਆਂ ਨੂੰ ਉਨ੍ਹਾ ਦੀ ਬਣਦੀ ਕਣਕ ਪੂਰੀ ਮਿਕਦਾਰ ਵਿੱਚ ਦਿੱਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਊਣਤਾਈ ਨਾ ਕੀਤੀ ਜਾਵੇ ਅਤੇ ਕਾਰਡ ਹੋਲਡਰਾਂ ਨਾਲ ਸਹੀ ਵਿਵਹਾਰ ਨਾਲ ਪੇਸ਼ ਆਇਆ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media