Sunday, August 23, 2026

ਕਣਕ ਦੀ ਆਮਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪ੍ਰਬੰਧ ਜ਼ੋਰਾਂ ’ਤੇ

3.90 ਲੱਖ ਮੀਟਰਕ ਟਨ ਕਣਕ ਦੀ ਖ੍ਰੀਦ ਦੀ ਸੰਭਾਵਨਾ

ਕਪੂਰਥਲਾ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਣਕ ਦੀ ਸੁਚਾਰੂ ਖ੍ਰੀਦ ਲਈ ਮੰਡੀਆਂ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂਦੇ ਬੈਠਣ ਆਦਿ ਲਈ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੀ ਸੰਭਾਵੀ ਆਮਦ ਅਗਲੇ ਇਕ ਹਫਤੇ ਤੱਕ ਹੋਣ ਦੀ ਉਮੀਦ ਹੈ।ਜਿਸ ਲਈ ਜਿਲ੍ਹੇ ਵਿਚ 42 ਸਥਾਈ ਤੇ 20 ਅਸਥਾਈ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜਿਲ੍ਹੇ ਵਿਚ ਕਣਕ ਦੀ ਸਰਕਾਰੀ ਖ੍ਰੀਦ 3,91,925 ਮੀਟਰਿਕ ਟਨ ਸੀ ਅਤੇ ਇਸ ਵਾਰ ਵੀ ਕਣਕ ਦੀ ਇੰਨੀ ਹੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ।
                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈਡ, ਕੇਂਦਰੀ ਖੁਰਾਕ ਨਿਗਮ, ਪਨਗਰੇਨ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਦੀ ਸਾਫ ਸਫਾਈ, ਪੀਣ ਵਾਲੇ ਪਾਣੀ, ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
                ਪੰਜਾਬ ਸਰਕਾਰ ਵਲੋਂ ਸੁਚਾਰੂ ਖ੍ਰੀਦ ਲਈ ਚਾਰਾਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿੱਜੀ ਤੌਰ ’ਤੇ ਸਮੁੱਚੇ ਖ੍ਰੀਦ ਪ੍ਰਬੰਧਾਂ ਦੇ ਨਿਗਰਾਨ ਹੋਣਗੇ।ਇਸ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਲਈ ਨੋਡਲ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।
             ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਬਦਲੇ ਨਿਰਧਾਰਿਤ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …