Saturday, August 2, 2025
Breaking News

ਆਈ.ਐਸ.ਓ ਵੱਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਹਮਾਇਤ

ਜਥੇਬੰਦੀ ਆਗੂਆਂ ਜੌੜਾ, ਖਾਲਸਾ ਤੇ ਕੰਵਰਬੀਰ ਸਿੰਘ ਵੱਲੋਂ ਭਾਈ ਖਾਲਸਾ ਨਾਲ ਮੁਲਾਕਾਤ

PPN2511201402

ਭਾਈ ਗੁਰਬਖਸ਼ ਸਿੰਘ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹੋਏ ਸੁਖਜਿੰਦਰ ਸਿੰਘ ਜੌੜਾ, ਕੰਵਰਬੀਰ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਖਾਲਸਾ ਤੇ ਆਈ.ਐਸ.ਓ. ਦੇ ਹੋਰ ਆਗੂ।
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ)  ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਗੁਰਦੁਆਰਾ ਲਖਨੌਰ ਸਾਹਿਬ (ਹਰਿਆਣਾ) ਵਿਖੇ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਹਮਾਇਤ ਦੇਣ ਲਈ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ, ਕੌਮੀ ਸੀਨੀ: ਮੀਤ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ, ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ ਅੰਮ੍ਰਿਤਸਰ, ਬਿਕਰਮ ਸਿੰਘ ਅਤੇ ਹੋਰ ਸੀਨੀਅਰ ਅਹੁਦੇਦਾਰਾਂ ਵੱਲੋਂ ਭਾਈ ਖਾਲਸਾ ਨਾਲ ਮੁਲਾਕਾਤ ਕੀਤੀ ਗਈ। ਭਾਈ ਖਾਲਸਾ ਨੇ ਜਥੇਬੰਦੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਹ ਸਮੂੰਹ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਕਾਰਜ ਵਿੱਚ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਗੁਰਦੁਆਰਾ ਲਖਨੌਰ ਸਾਹਿਬ ਦੀ ਪ੍ਰਬੰਧਕੀ ਟੀਮ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ।ਇਸ ਮੌਕੇ ਆਈ.ਐਸ.ਓ ਦੇ ਭਾਈ ਜੌੜਾ, ਭਾਈ ਖਾਲਸਾ ਤੇ ਕੰਵਰਬੀਰ ਸਿੰਘ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਪੂਰੀ ਚੜ੍ਹਦੀ ਕਲ੍ਹਾ ਵਿੱਚ ਹਨ ਅਤੇ ਉਹ ਆਪਣੇ ਨਿਸਚੈ (ਕੌਲ) ਨੂੰ ਪੂਰੀ ਦ੍ਰਿੜਤਾ ਨਾਲ ਨਿਭਾਅ ਰਹੇ ਹਨ ਅਤੇ ਅਸੀਂ ਆਪਣੀ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਲਈ ਪੁੱਜੇ ਹਾਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਨੂੰ ਭਾਈ ਗੁਰਬਖਸ਼ ਸਿੰਘ ਖਾਲਸਾ ਦੇ (ਜ਼ਜਬੇ) ਦੀ ਕਦਰ ਕਰਦਿਆਂ ਇਸ ਕੌਮੀ ਕਾਰਜ ਦੀ ਸਫਲਤਾ ਲਈ ਉਨ੍ਹਾਂ ਨੂੰ ਸਹਿਯੋਗ ਦੇਣ ਲਈ ਪਹੁੰਚਣਾ ਚਾਹੀਦਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply