ਅੰਮ੍ਰਿਤਸਰ, 29 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਐਮ.ਐਸ.ਸੀ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਵੱਲੋਂ ਨਰਸਿੰਗ ਦੀ ਪੜਾਈ ਦੇ
ਸਬੰਧ ’ਚ ‘ਐਜੂਕੇਸ਼ਨਲ ਓਬਜੈਕਟਿਵਜ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਯਸ਼ਪ੍ਰੀਤ ਕੌਰ ਦੀ ਅਗਵਾਈ ’ਚ ਕਰਵਾਏ ਇਸ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਨਰਸਿੰਗ ਦੀ ਪੜ੍ਹਾਈ ਅਤੇ ਇਸ ਕਿੱਤੇ ਪ੍ਰਤੀ ਦਇਆ ਭਾਵਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਦੀ ਕਰਵਾਏ ਗਏ ਉਕਤ ਸੈਮੀਨਾਰ ਸਬੰਧੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿਸ਼ਿਆਂ ’ਤੇ ਅਧਾਰਿਤ ਪ੍ਰੋਗਰਾਮ ਕਰਵਾਉਣੇ ਅਤਿ ਲਾਜ਼ਮੀ ਹਨ ਤਾਂ ਜੋ ਕਾਲਜ ਦਾ ਹਰੇਕ ਵਿਦਿਆਰਥੀ ਪੜਨ-ਲਿਖਣ ਭਾਵ ਐਜੂਕੇਟਿਡ ਹੋਣ ਦੇ ਅਸਲ ਮਾਇਨੇ ਨੂੰ ਸਮਝ ਸਕੇ।
ਇਸ ਮੌਕੇ ਡਾ. ਕਮਲਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media