ਸੰਗਰੂਰ, 29 ਮਾਰਚ (ਜਗਸੀਰ ਲੌਂਗਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਲਈਆਂ ਗਈਆ ਪ੍ਰੀਖਿਆਵਾਂ ਦੇ ਅਸਲ ਸਰਟੀਫਿਕੇਟ ਜਾਰੀ ਕਰਨ ਦੀ 800
ਰੁਪਏ ਫੀਸ ਤੋ ਇਲਾਵਾ ਫੀਸਾਂ ਵਿੱਚ ਵਾਧੇ ਅਤੇ ਹੋਰ ਤਰੀਕਿਆਂ ਨਾਲ ਕੀਤੀ ਜਾ ਰਹੀ ਵਿਦਿਆਰਥੀਆਂ ਦੀ ਲੁੱਟ ਦਾ ਇਲਾਕੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲਂੋ ਵਿਰੋਧ ਕਰਦਿਆਂ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ।ਕਰੋਨਾ ਕਾਲ ਦੇ ਭੰਨੇ ਆਰਥਿਕ ਤੰਗੀਆਂ ਨਾਲ ਜੂਝਦੇ ਮਜ਼ਦੂਰ ਕਿਸਾਨ ਅਤੇ ਛੋਟੀ ਦੁਕਾਨ ਦਾਰੀ ਨਾਲ ਸਬੰਧਿਤ ਪ੍ਰੀਵਾਰਾਂ ਦੇ ਵਿਦਿਆਰਥੀਆਂ ਨੂੰ ਰਾਹਤ ਦੇਣ ਦੀ ਥਾਂ ਉਹਨਾਂ ਤੇ ਇਹ ਬੋਝ ਪਾਉਣਾ ਗੈਰਮਨੁੱਖੀ ਅਤੇ ਤਰਕਹੀਣ ਹੈ।ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਕਮਲਜੀਤ ਵਿੱਕੀ, ਦੇਸ਼ ਭਗਤ ਯਾਦਗਾਰ ਦੇ ਅਨਿਲ ਬੱਗਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਆਗੂ ਜਸਵਿੰਦਰ ਸੋਮਾ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਆਗੂ ਬਲਵੀਰ ਲੌਂਗੋਵਾਲ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਲੌਂਗੋਵਾਲ, ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਰਕੇਸ਼ ਕੁਮਾਰ ਵਿਸਵ ਕਾਂਤ ਆਦਿ ਆਗੂਆਂ ਨੇ ਸਰਕਾਰ ਵਲੋਂ ਗਰੀਬ ਪ੍ਰੀਵਾਰਾਂ ‘ਤੇ ਪਾਏ ਆਰਥਿਕ ਬੋਝ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਸਰਕਾਰ ਇਸ ਨੂੰ ਤੁਰੰਤ ਵਾਪਿਸ ਲਵੇ।ਲੰਬੀ ਵਿਖੇ ਮਜ਼ਦੂਰ ਕਿਸਾਨਾਂ ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਇਕ ਪਾਸੇ ਮੁੱਖ ਮੰਤਰੀ ਮਾਨ ਵਲੋਂ ਕਿਹਾ ਜਾ ਰਿਹਾ ਹੈ ਕਿ ਮੁਜ਼ਾਹਰਿਆਂ ਲਾਠੀਚਾਰਜ਼, ਟੈਕੀਆਂ ਤੇ ਚੜ੍ਨਣ ਦਾ ਸਮਾਂ ਬੀਤ ਗਿਆ ਹੈ।ਦੂਸਰੇ ਪਾਸੇ ਪੁਲਿਸ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ, ਮੁਲਾਜ਼ਮ ਵਰਗ ਨੂੰ ਆਪਣੀਆਂ ਤਿੰਨ ਤਿੰਨ ਮਹੀਨਿਆਂ ਦੀਆਂ ਤਨਖਾਹਾਂ ਲੈਣ ਲਈ ਮੰਗ ਪੱਤਰ ਦੇਣੇ ਪੈ ਰਹੇ ਹਨ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media